Patiala News: PRTC ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ

-ਯਾਤਰੀਆਂ ਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ, ਸੁਧਾਰ ਲਈ ਸਖ਼ਤ ਹਦਾਇਤਾਂ
ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ. ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕਰਕੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚਾਰੂ ਟਰਾਂਸਪੋਰਟ ਸਹੂਲਤਾਂ ਪ੍ਰਦਾਨ ਕੀਤੀਆਂ। ਇਸ ਦੌਰਾਨ ਉਨ੍ਹਾਂ ਬੱਸ ਸਟੈਂਡ ਅਤੇ ਡਿਪੂ ‘ਤੇ ਮੌਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਗੰਭੀਰਤਾ ਨਾਲ ਸੁਣੇ |
ਚੇਅਰਮੈਨ ਐਡਵੋਕੇਟ ਜੁਨੇਜਾ ਨੇ ਚੈਕਿੰਗ ਦੌਰਾਨ ਵਰਕਸ਼ਾਪ ਅਤੇ ਡਿਪੂ ਸਟਾਫ਼ ਵੱਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਉਪਰੰਤ ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਦਾ ਜਲਦੀ ਹੱਲ ਕੀਤਾ ਜਾਵੇ |
ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਡਿਪੂ ਵਿੱਚ ਸਫ਼ਾਈ ਦੇ ਮਾੜੇ ਪ੍ਰਬੰਧਾਂ, ਬਾਥਰੂਮਾਂ ਦੀ ਮਾੜੀ ਹਾਲਤ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ’ਤੇ ਨਾਰਾਜ਼ਗੀ ਪ੍ਰਗਟਾਈ।
ਚੇਅਰਮੈਨ ਨੇ ਡਿਪੂ, ਵਰਕਸ਼ਾਪ, ਪਖਾਨਿਆਂ ਅਤੇ ਵਾਟਰ ਕੂਲਰ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਮੁਰੰਮਤ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਵਿੱਚ ਕਾਰਵਾਈ ਕਰਨ ਅਤੇ ਰਿਪੋਰਟ ਦੇਣ ਲਈ ਸਖ਼ਤ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਹੂਲਤਾਂ ਅਤੇ ਮੁਲਾਜ਼ਮਾਂ ਨੂੰ ਵਧੀਆ ਕੰਮ ਕਰਨ ਦਾ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਰਧਾਰਤ ਸਮੇਂ ਤੋਂ ਬਾਅਦ ਮੁੜ ਪੜਤਾਲ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top