ਪਟਿਆਲਾ ਨਿਊਜ਼ : ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਮੁਕੰਮਲ ਕੀਤਾ। ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਟੀਮ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਪਹਿਲੀ ਵਾਰ ਜਨਗਣਨਾ-2027 ਦਾ ਕੰਮ ਮੁਕੰਮਲ ਕਰ ਲਿਆ ਹੈ। ਜਨਗਣਨਾ-2027 ਦੇ ਚੱਲ ਰਹੇ ਪਹਿਲੇ ਪੜਾਅ ਤਹਿਤ ਨਗਰ ਨਿਗਮ ਪਟਿਆਲਾ ਦੇ ਸੁਪਰਵਾਈਜ਼ਰੀ ਸਰਕਲ-23 ਨੇ ਪਹਿਲੀ ਵਾਰ ਆਪਣਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਪ੍ਰਾਪਤੀ ਲਈ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਸਰਕਲ-23 ਦੀ ਟੀਮ ਅਤੇ ਇੰਚਾਰਜ਼ ਅਧਿਕਾਰੀ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਮਨਰੀਤ ਰਾਣਾ ਨੇ ਟੀਮ ਮੈਂਬਰਾਂ ਦੀ ਸਖ਼ਤ ਮਿਹਨਤ, ਲਗਨ ਅਤੇ ਜਿੰਮੇਵਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟੀਮ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰਕੇ ਹੋਰ ਟੀਮਾਂ ਲਈ ਇੱਕ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਹੋਰ ਨਿਗਰਾਨ ਸਰਕਲਾਂ ਅਤੇ ਗਿਣਤੀਕਾਰਾਂ ਨੂੰ ਵੀ ਸਰਕਲ-23 ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਖੇਤਰ ਦੇ ਕੰਮ ਸ਼ਨੀਵਾਰ ਤੱਕ ਮੁਕੰਮਲ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਉਹ ਵੀ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਦੇ ਯੋਗ ਬਣ ਸਕਣ। ਮਨਰੀਤ ਰਾਣਾ ਨੇ ਕਿਹਾ ਕਿ ਮਰਦਮਸ਼ੁਮਾਰੀ-2027 ਦੇਸ਼ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵਿਸ਼ਾਲ ਪ੍ਰਸ਼ਾਸਕੀ ਕਵਾਇਦ ਹੈ, ਜਿਸ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਨੀਤੀਆਂ ਅਤੇ ਸਰਕਾਰੀ ਸੇਵਾਵਾਂ ਦੀ ਯੋਜਨਾਬੰਦੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦੌਰਾਨ ਅੰਕੜਿਆਂ ਦੀ ਸ਼ੁੱਧਤਾ, ਸੰਪੂਰਨਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਮਨਰੀਤ ਰਾਣਾ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਰਦਮਸ਼ੁਮਾਰੀ ਦਾ ਕੰਮ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਨ ਲਈ ਪ੍ਰੇਰਿਤ ਵੀ ਕੀਤਾ।

Leave a Comment

Your email address will not be published. Required fields are marked *

Scroll to Top