Patiala News : ਨਸ਼ਿਆਂ ਖਿਲਾਫ ਜੰਗ ਹੁਣ ਲੋਕ ਲਹਿਰ ਬਣ ਚੁੱਕੀ ਹੈ : ਡਾ ਬਲਬੀਰ ਸਿੰਘ – Patiala News | ਪਟਿਆਲਾ ਦੀ ਸਿਆਸਤ



Patiala News: “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਬਣ ਚੁੱਕੀ ਹੈ ਲੋਕ ਲਹਿਰ : ਡਾ ਬਲਬੀਰ ਸਿੰਘ *ਨਸ਼ਿਆਂ ਦਾ ਇਲਾਜ ਵੀ ਹੋਰਨਾਂ ਬਿਮਾਰੀਆਂ ਵਾਂਗ ਸੰਭਵ : ਸਿਹਤ ਮੰਤਰੀ* ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਹੈ ਕਿ “ਨਸ਼ਿਆਂ ਵਿਰੁੱਧ ਜੰਗ” ਦੇ ਦੂਜੇ ਪੜਾਅ ਦੌਰਾਨ ਇਹ ਮੁਹਿੰਮ ਹੁਣ ਲੋਕ ਲਹਿਰ ਦਾ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ, ਜੋ ਕਿ ਇਸ ਦੀ ਸਫ਼ਲਤਾ ਹੈ | ਡਾ: ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ ਅਤੇ ਨਸ਼ੇ ਦਾ ਇਲਾਜ ਵੀ ਸੰਭਵ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇੜੀਆਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦਫ਼ਤਰਾਂ ਵਿੱਚ ਲਗਾਏ ਗਏ ਸ਼ਿਕਾਇਤ ਬਕਸਿਆਂ ਨੇ ਬਿਨਾਂ ਕਿਸੇ ਡਰ ਤੋਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਵੀ.ਡੀ.ਸੀ. ਦੇ ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰ ਰਹੇ ਹਨ। ਇਹ ਜਾਗਰੂਕਤਾ ਮੁਹਿੰਮ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਲਈ ਖੇਡਾਂ ਦੇ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਸਕਣ। ਅੰਤ ਵਿੱਚ ਇਹ ਮੁਹਿੰਮ ਹਰ ਪੰਜਾਬੀ ਦੀ ਜਿੰਮੇਵਾਰੀ ਹੈ ਤਾਂ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ। ਇਸ ਮੌਕੇ ਜਸਬੀਰ ਗਾਂਧੀ, ਦਵਿੰਦਰ ਕੌਰ, ਜਤਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਡੀ.ਸੀ. ਸਨ

Leave a Comment

Your email address will not be published. Required fields are marked *

Scroll to Top