Patiala News: ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਨੇ ਠੇਕਾ ਕਰਮਚਾਰੀ ਯੂਨੀਅਨ ਨਾਲ ਕੀਤੀ ਅਹਿਮ ਮੀਟਿੰਗ 25/11 – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਨੇ ਠੇਕਾ ਕਰਮਚਾਰੀ ਯੂਨੀਅਨ 25/11 ਨਾਲ ਕੀਤੀ ਅਹਿਮ ਮੀਟਿੰਗ ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਨੇ ਪੀ.ਆਰ.ਟੀ.ਸੀ 25/11 ਦੇ ਕੰਟਰੈਕਟ ਯੂਨੀਅਨ ਦੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਅੱਜ ਮਿਤੀ 10-06-2026 ਨੂੰ ਪਨਬੱਸ/PRTC ਯੂਨੀਅਨ ਵੱਲੋਂ ਸਰਕਾਰੀ ਬੱਸ ਦਾ ਪਹੀਆ ਜਾਮ ਕਰਕੇ ਹੜਤਾਲ ਕੀਤੀ ਜਾਣੀ ਸੀ। ਚੇਅਰਮੈਨ ਪੀ.ਆਰ.ਟੀ.ਸੀ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਜਿਵੇਂ ਕਿ ਸੰਗਰੂਰ ਡਿੱਪੂ ਦੇ ਜੇਲ੍ਹ ਵਿੱਚ ਬੰਦ ਮੁਲਾਜ਼ਮਾਂ ਨੂੰ ਤੁਰੰਤ ਰਿਹਾਅ ਕਰਨ, ਕੱਚੇ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਚੇਅਰਮੈਨ ਪੀ.ਆਰ.ਟੀ.ਸੀ ਵੱਲੋਂ ਉਨ•ਾਂ ਨਾਲ ਹੋਈ ਗੱਲਬਾਤ ਅਨੁਸਾਰ ਪੀ.ਆਰ.ਟੀ.ਸੀ ਅਤੇ ਸਰਕਾਰੀ ਪੱਧਰ ‘ਤੇ ਜਲਦ ਹੀ ਇਹਨਾਂ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ ਮਈ ਮਹੀਨੇ ਦੀ ਬਕਾਇਆ ਤਨਖਾਹ ਦਾ 20 ਫੀਸਦੀ ਦਿੱਤਾ ਜਾਵੇ। ਜਿਸ ‘ਤੇ ਚੇਅਰਮੈਨ ਪੀ.ਆਰ.ਟੀ.ਸੀ ਨੇ ਤੁਰੰਤ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨੂੰ ਹੁਕਮ ਦੇ ਕੇ ਅੱਜ ਮਿਤੀ 10-06-2026 ਨੂੰ ਜਾਰੀ ਕਰ ਦਿੱਤਾ। ਮੀਟਿੰਗ ਉਪਰੰਤ ਠੇਕਾ ਯੂਨੀਅਨ ਦੇ ਵਰਕਰਾਂ ਨੇ 25/11 ਨੂੰ ਚੇਅਰਮੈਨ ਪੀ.ਆਰ.ਟੀ.ਸੀ ਵੱਲੋਂ ਦਿੱਤੇ ਭਰੋਸੇ ਸਬੰਧੀ ਸਹਿਮਤੀ ਪ੍ਰਗਟਾਈ। ਇਸ ਮੀਟਿੰਗ ਵਿੱਚ ਪੀ.ਆਰ.ਟੀ.ਸੀ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਆਈ.ਏ.ਐਸ., ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਪੀ.ਸੀ.ਐਸ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top