ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ‘ਤੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਮਸਲਿਆਂ ਦਾ ਠੋਸ ਹੱਲ ਕੱਢਿਆ।
ਇਨ੍ਹਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੁਜ਼ਗਾਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰਜ਼ ਐਂਡ ਆਸ਼ਾ ਫੈਸੀਲੀਟੇਟਰਜ਼ ਯੂਨੀਅਨ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਜ਼ਮ ਜਥੇਬੰਦੀਆਂ ਨੂੰ ਦੋਸ਼ੀਆਂ ਪ੍ਰਤੀ ਪੰਜਾਬ ਸਰਕਾਰ ਦੇ ਹਾਂ-ਪੱਖੀ ਰਵੱਈਏ ਦਾ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਉਸਾਰੂ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਘੋਖਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ।
ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਲਈ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਲੰਬੇ ਸਮੇਂ ਤੋਂ ਠੇਕਾ ਆਧਾਰਿਤ ਅਤੇ ਅਸਥਾਈ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਮਾਸਟਰ ਕਾਡਰ ਦੀਆਂ ਆਉਣ ਵਾਲੀਆਂ ਭਰਤੀਆਂ ਲਈ ਉਮਰ ਵਿੱਚ ਛੋਟ, ਤਨਖਾਹ ਸੋਧ, ਤਬਾਦਲੇ ਦੇ ਪਾਰਦਰਸ਼ੀ ਢੰਗ ਅਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਸਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਕਾਫੀ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਅਤੇ ਹਰਭਜਨ ਸਿੰਘ, ਓਵਰਏਜ ਬੇਰੁਜ਼ਗਾਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਕੰਟਰੋਲ ਸਿੰਘ ਐਸੋਸੀਏਸ਼ਨ ਪੰਜਾਬ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ। ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਗੁਰਜੰਟ ਸਿੰਘ ਅਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰਜ਼ ਐਂਡ ਆਸ਼ਾ ਫੈਸੀਲੀਟੇਟਰਜ਼ ਯੂਨੀਅਨ ਤੋਂ ਸਰੋਜ ਬਾਲਾ ਅਤੇ ਸੁਰਿੰਦਰ ਕੌਰ ਨੇ ਆਪਣੇ ਮਸਲੇ ਪੇਸ਼ ਕੀਤੇ।
