Patiala News: ਬੈਰਾਗੀ ਵੈਲਫੇਅਰ ਬੋਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕਰਨ ‘ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਗਦੀਸ਼ ਸਿੰਘ ਬਾਵਾ ਦਾ ਸਨਮਾਨ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਭਲਾਈ ਬੋਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸੇਵਾਮੁਕਤ ਸੁਪਰਡੈਂਟ ਜਗਦੀਸ਼ ਸਿੰਘ ਬਾਵਾ ਲੰਮੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਬੈਰਾਗੀ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਹੋਰ ਵੀ ਪ੍ਰਭਾਵਸ਼ਾਲੀ ਕਾਰਜ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਸਮਾਜ ਪ੍ਰਤੀ ਨਿਰੰਤਰ ਸੇਵਾ ਅਤੇ ਸਮਰਪਣ ਲਈ ਸਨਮਾਨ ਹੈ। ਇਸ ਮੌਕੇ ਜਗਦੀਸ਼ ਸਿੰਘ ਬਾਵਾ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਅਤੇ ਬੈਰਾਗੀ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਗੁਰਮੀਤ ਦਾਸ ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ‘ਤੇ ਪਾਏ ਵਿਸ਼ਵਾਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਬੈਰਾਗੀ ਸਮਾਜ ਦੀ ਭਲਾਈ, ਨੌਜਵਾਨਾਂ ਦੇ ਵਿਕਾਸ ਅਤੇ ਸਮਾਜਿਕ ਏਕਤਾ ਲਈ ਤਨਦੇਹੀ ਨਾਲ ਕੰਮ ਕਰਨਗੇ। ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆਸ ਪ੍ਰਗਟਾਈ ਕਿ ਬਾਵਾ ਦੀ ਅਗਵਾਈ ਹੇਠ ਬੈਰਾਗੀ ਭਲਾਈ ਬੋਰਡ ਲੋਕ ਭਲਾਈ ਦੇ ਨਵੇਂ ਮਾਪਦੰਡ ਤੈਅ ਕਰੇਗਾ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਵੇਗਾ। ਸਮਾਗਮ ਦੇ ਅੰਤ ਵਿੱਚ ਉਨ੍ਹਾਂ ਨੂੰ ਮੈਡਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Leave a Comment

Your email address will not be published. Required fields are marked *

Scroll to Top