ਪੰਜਾਬ ਨਿਊਜ਼: SC ਕਮਿਸ਼ਨ ਨੇ ਪਿੰਡ ਮੀਓਂਵਾਲ ਮਾਮਲੇ ਵਿੱਚ ਐਸਐਸਪੀ ਜਲੰਧਰ ਦਿਹਾਤੀ ਤੋਂ ਰਿਪੋਰਟ ਮੰਗੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਫਿਲੌਰ ਦੇ ਪਿੰਡ ਮੀਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤ ਤੋਂ ਬਾਅਦ ਹੋਏ ਧਰਨੇ ਦਾ ਖੁਦ ਨੋਟਿਸ ਲੈਂਦਿਆਂ ਐਸਐਸਪੀ ਜਲੰਧਰ ਦਿਹਾਤੀ ਤੋਂ 17 ਜੂਨ ਨੂੰ ਰਿਪੋਰਟ ਮੰਗੀ ਹੈ। ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਰਿਪੋਰਟ ਉਪ ਪੁਲਿਸ ਕਪਤਾਨ ਰਾਹੀਂ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਉਹ 19 ਜੂਨ 2026 ਨੂੰ ਪਿੰਡ ਮੀਆਂਵਾਲ ਵਿਖੇ ਪੀੜਤ ਪਰਿਵਾਰ ਨੂੰ ਵੀ ਮਿਲਣਗੇ।
