ਚੰਡੀਗੜ੍ਹ, 16 ਜੂਨ:
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਫਿਲੌਰ ਦੇ ਪਿੰਡ ਮੀਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤ ਤੋਂ ਬਾਅਦ ਕੀਤੇ ਗਏ ਧਰਨੇ ਦਾ ਖੁਦ ਨੋਟਿਸ ਲੈਂਦਿਆਂ ਐਸਐਸਪੀ ਜਲੰਧਰ ਦਿਹਾਤੀ ਤੋਂ 17 ਜੂਨ, 2026 ਨੂੰ ਰਿਪੋਰਟ ਮੰਗੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਰਿਪੋਰਟ ਉਪ ਪੁਲਿਸ ਕਪਤਾਨ ਰਾਹੀਂ ਸੌਂਪਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ 19 ਜੂਨ 2026 ਨੂੰ ਪਿੰਡ ਮੀਆਂਵਾਲ ਵਿਖੇ ਪੀੜਤ ਪਰਿਵਾਰ ਨੂੰ ਵੀ ਮਿਲਣਗੇ।
ਐਸਸੀ ਕਮਿਸ਼ਨ ਨੇ ਜਲੰਧਰ ਦਿਹਾਤੀ ਦੇ ਪਿੰਡ ਮੀਆਂਵਾਲ ਦੇ ਮਾਮਲੇ ਵਿੱਚ ਐਸਐਸਪੀ ਤੋਂ ਰਿਪੋਰਟ ਮੰਗੀ ਹੈ
ਚੰਡੀਗੜ੍ਹ, 16 ਜੂਨ:
ਫਿਲੌਰ ਦੇ ਪਿੰਡ ਮੀਆਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤ ਤੋਂ ਬਾਅਦ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਧਰਨੇ ਦਾ ਖੁਦ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ 17 ਜੂਨ 2026 ਨੂੰ ਰਿਪੋਰਟ ਮੰਗੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਉਪ ਕਪਤਾਨ ਰਾਹੀਂ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਉਹ 19 ਜੂਨ 2026 ਨੂੰ ਪਿੰਡ ਮੀਆਂਵਾਲ ਵਿਖੇ ਪੀੜਤ ਪਰਿਵਾਰ ਨੂੰ ਵੀ ਮਿਲਣਗੇ।
