ਪੰਜਾਬ ਸਰਕਾਰ ਵੱਲੋਂ PSPCL ਨੂੰ 2,437 ਅਪ੍ਰੈਂਟਿਸ ਸਿਖਿਆਰਥੀ। ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਚੀਮਾ


*ਅਪਰੈਲ 2022 ਤੋਂ PSPCL ਅਤੇ PSTCL 9,627 ਨਿਯੁਕਤੀਆਂ ਕੀਤੀਆਂ; 3000 ਹੋਰ ਭਰਤੀ ਪ੍ਰਗਤੀ ਅਧੀਨ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ*

ਚੰਡੀਗੜ੍ਹ, 20 ਜੂਨ 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਸਹਾਇਕ ਲਾਈਨਮੈਨ (ਏਐਲਐਮ) ਵਜੋਂ 2,437 ਅਪ੍ਰੈਂਟਿਸ ਸਿਖਿਆਰਥੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਫੈਸਲਾ ਅਪ੍ਰੈਂਟਿਸ ਸਿਖਿਆਰਥੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਇਹ ਕਦਮ ਰੁਜ਼ਗਾਰ ਸਿਰਜਣ ਅਤੇ ਯੁਵਕ ਭਲਾਈ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਬੋਰਡ ਆਫ਼ ਡਾਇਰੈਕਟਰਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ ‘ਤੇ ਵਿਚਾਰ ਕਰਕੇ ਸਹਾਇਕ ਲਾਈਨਮੈਨ (ਏ.ਐਲ.ਐਮ.) ਵਜੋਂ 2,437 ਅਪ੍ਰੈਂਟਿਸ ਸਿਖਿਆਰਥੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਸਿਖਿਆਰਥੀ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਸਿਖਲਾਈ ਲੈ ਰਹੇ ਹਨ।

ਉਨ•ਾਂ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਉਕਤ ਸਿਖਿਆਰਥੀਆਂ ਲਈ ਇੱਕ ਵਾਰ ਦੀ ਛੋਟ ਵਜੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਈ ਜਾਵੇਗੀ। ਇਮਤਿਹਾਨ ਦੀ ਸਮਾਂ-ਸਾਰਣੀ PSPCL ਦੀ ਅਧਿਕਾਰਤ ਵੈੱਬਸਾਈਟ ‘ਤੇ ਤੈਅ ਸਮੇਂ ‘ਤੇ ਸੂਚਿਤ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪ੍ਰਕਿਰਿਆ ਅੱਗੇ ਵਧੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਨਿਰਮਾਣ ਵੱਲ ਉਸਾਰੂ ਢੰਗ ਨਾਲ ਲਗਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਲਾਹੇਵੰਦ ਰੁਜ਼ਗਾਰ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਗਈਆਂ ਹਨ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੁੱਲ 9,627 ਭਰਤੀਆਂ ਵਿੱਚੋਂ 8,048 ਸਿੱਧੀ ਭਰਤੀ ਅਤੇ 1,579 ਤਰਸ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਾਨਯੋਗ ਮੁੱਖ ਮੰਤਰੀ ਵੱਲੋਂ ਵੱਖ-ਵੱਖ ਵਰਗਾਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸ ਸਮੇਂ ਲਗਭਗ 3,000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਦੇ ਨਵੰਬਰ 2026 ਤੱਕ ਮੁਕੰਮਲ ਹੋਣ ਦੀ ਉਮੀਦ ਹੈ।

ਇਸ ਮੌਕੇ ਪ੍ਰਬੰਧਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਪੀ.ਐਸ.ਪੀ.ਸੀ.ਐਲ ਡਾ. ਬਸੰਤ ਗਰਗ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top