ਜਲੰਧਰ ‘ਚ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ


ਪੰਜਾਬ ਦੇ ਜਲੰਧਰ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਸਰਜੀਕਲ ਕੰਪਲੈਕਸ ਨੇੜੇ ਸਥਿਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਕਪੂਰਥਲਾ ਰੋਡ ‘ਤੇ ਸਰਜੀਕਲ ਕੰਪਲੈਕਸ ਨੇੜੇ ਸਥਿਤ ਇਕ ਫੈਕਟਰੀ ‘ਚ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ।

ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆਂ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫੈਕਟਰੀ ਮਾਲਕ ਅਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਜਲੰਧਰ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top