ਮੌਸਮ ਅਪਡੇਟ: ਆਈਐਮਡੀ ਦੇ ਅਨੁਸਾਰ, ਪੂਰਬੀ ਅਤੇ ਦੱਖਣੀ ਭਾਰਤ ਦੇ ਤੱਟਵਰਤੀ ਖੇਤਰਾਂ, ਜੰਮੂ ਅਤੇ ਕਸ਼ਮੀਰ ਤੋਂ ਉੱਤਰ-ਪੂਰਬੀ ਹਿਮਾਲੀਅਨ ਰਾਜਾਂ ਤੱਕ ਭਾਰੀ ਬਾਰਿਸ਼ ਜਾਰੀ ਹੈ। ਮੀਂਹ, ਬਰਫ਼ਬਾਰੀ ਅਤੇ ਬੱਦਲ ਫਟਣ ਨਾਲ ਪਹਾੜੀ ਰਾਜਾਂ ਵਿੱਚ ਰੋਜ਼ਾਨਾ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਉੱਤਰੀ, ਮੱਧ ਅਤੇ ਪੂਰਬੀ ਭਾਰਤ ਨਮੀ ਵਾਲੀ ਗਰਮੀ ਅਤੇ ਗਰਮੀ ਦੀ ਲਹਿਰ ਨਾਲ ਜੂਝ ਰਹੇ ਹਨ। ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਵਿੱਚ ਵੀ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋ ਰਹੀ ਹੈ।
ਆਈਐਮਡੀ ਦੇ ਅਨੁਸਾਰ, 22 ਰਾਜਾਂ ਵਿੱਚ ਅੱਜ ਹਨੇਰੀ ਅਤੇ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਹਵਾ ਦੀ ਰਫ਼ਤਾਰ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਹਰਿਆਣਾ, ਪੰਜਾਬ, ਝਾਰਖੰਡ, ਜੰਮੂ-ਕਸ਼ਮੀਰ, ਕੇਰਲ, ਪੱਛਮੀ ਬੰਗਾਲ, ਉੜੀਸਾ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਨੀਪੁਰ, ਨਾਗਾਲੈਂਡ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ, ਆਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਲਈ ਭਲਕੇ, 24 ਜੂਨ ਨੂੰ ਭਾਰੀ ਬਾਰਿਸ਼ ਲਈ ਇੱਕ ‘ਆਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਮਾਨਸੂਨ ਦੀ ਗਤੀਵਿਧੀ ਕਾਰਨ ਓਡੀਸ਼ਾ, ਕੇਰਲ, ਕਰਨਾਟਕ, ਤੇਲੰਗਾਨਾ, ਕੋਂਕਣ-ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਨਸੂਨ ਤੋਂ ਪਹਿਲਾਂ ਦੀ ਗਤੀਵਿਧੀ ਜਾਰੀ ਰਹਿਣ ਕਾਰਨ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। 25 ਜੂਨ ਨੂੰ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਲਗਾਤਾਰ ਦੂਜੇ ਦਿਨ ਭਾਰੀ ਮੀਂਹ ਲਈ ‘ਆਰੇਂਜ ਅਲਰਟ’ ਲਾਗੂ ਰਹੇਗਾ। ਸਿੱਕਮ, ਕੋਂਕਣ, ਗੋਆ, ਤੇਲੰਗਾਨਾ ਅਤੇ ਤੱਟਵਰਤੀ ਕਰਨਾਟਕ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਮਰਾਠਵਾੜਾ, ਝਾਰਖੰਡ ਅਤੇ ਉੜੀਸਾ ਵਿੱਚ ਭਾਰੀ ਬਾਰਿਸ਼ ਲਈ ‘ਆਰੇਂਜ ਅਲਰਟ’ ਵੀ ਜਾਰੀ ਕੀਤਾ ਗਿਆ ਹੈ।
