ਸ਼ਿਵ ਸੈਨਾ ਆਗੂ ਰਾਜੀਵ ਟੰਡਨ ਵੱਲੋਂ ਅੱਜ ਦੁਪਹਿਰ ਸਥਾਨਕ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਪਾਇਲਟ ਜਿਪਸੀ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਅੱਜ ਰਾਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਗੁਰੂ ਸਾਹਿਬਾਨ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਦੌਰਾਨ ਟੰਡਨ ਦੀ ਪਾਇਲਟ ਜਿਪਸੀ ਉਥੋਂ ਰਵਾਨਾ ਹੋ ਰਹੀ ਸੀ, ਜਿਸ ਵਿੱਚ ਟੰਡਨ ਵੀ ਬੈਠੇ ਸਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀ ਪਾਇਲਟ ਜਿਪਸੀ ‘ਤੇ ਹਮਲਾ ਕਰ ਦਿੱਤਾ ਗਿਆ। ਹਾਲ ਹੀ ਵਿੱਚ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਦਕਿ ਬਾਕੀਆਂ ਦੀ ਪੁਲੀਸ ਵੱਲੋਂ ਸ਼ਨਾਖਤ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
