ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਚੋਣ ਕਮਿਸ਼ਨ ਨੇ 1 ਅਕਤੂਬਰ 2026 ਤੱਕ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਵਿੱਚ ਲੱਗੇ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਤਬਾਦਲਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਲਈ ਤਾਇਨਾਤ ਕੀਤੇ ਗਏ ਸਾਰੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਬੂਥ ਲੈਵਲ ਅਫ਼ਸਰਾਂ (ਬੀਐਲਓ) ਅਤੇ ਸੈਕਟਰ ਸੁਪਰਵਾਈਜ਼ਰਾਂ ਦੇ ਤਬਾਦਲੇ ਹੁਣ 1 ਅਕਤੂਬਰ ਤੱਕ ਮੁਅੱਤਲ ਕਰ ਦਿੱਤੇ ਜਾਣਗੇ।
