ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਕੋਹਲੀ ਨੇ ਗੇਟ ਨੰਬਰ 20 ਨੇੜੇ ਡੇਢ ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਗੇਟ ਨੰਬਰ 20 ਬਾਰਾਂਦਰੀ ਗਾਰਡਨ ਨੇੜੇ ਡੇਢ ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬੇ ਭਰ ‘ਚ ਲਗਾਤਾਰ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਸਾਰੀਆਂ ਸੜਕਾਂ ਦਾ ਕੰਮ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਲਈ ਪਟਿਆਲਾ ਸ਼ਹਿਰ ਦੀਆਂ ਜੋ ਸੜਕਾਂ ਲੰਬੇ ਸਮੇਂ ਤੋਂ ਨਹੀਂ ਬਣੀਆਂ ਸਨ, ਉਨ੍ਹਾਂ ਨੂੰ ਵੀ ਨਵੀਆਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਦਿੱਖ ਵੀ ਹੋਰ ਸੁੰਦਰ ਬਣ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਕੌਾਸਲਰ ਨੇਹਾ ਸਿੱਧੂ, ਅਮਨ ਜੌਲੀ ਬਲਾਕ ਪ੍ਰਧਾਨ, ਐਕਸੀਅਨ ਪਿਊਸ ਅਗਰਵਾਲ ਅਤੇ ਐਸ.ਡੀ.ਓ ਮੁਨੀਸ਼ ਕੁਮਾਰ ਅਤੇ ਸੰਦੀਪ ਵਾਲੀਆ ਹਾਜ਼ਰ ਸਨ |
