ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਗਿੱਲ ਹਲਕੇ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੀ ਵਾਗਡੋਰ ਸੰਭਾਲ ਲਈ ਹੈ। ਐਤਵਾਰ ਨੂੰ ਲੁਧਿਆਣਾ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਸ਼ਿਵਾਲਿਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ। ਇਸ ਦੌਰਾਨ ਮਨਪ੍ਰੀਤ ਇਆਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ।

ਦੱਸ ਦੇਈਏ ਕਿ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਫੈਸਲਾ ਮੁੱਖ ਤੌਰ ‘ਤੇ ਦੋ ਵੱਡੇ ਟੀਚਿਆਂ ਨੂੰ ਧਿਆਨ ‘ਚ ਰੱਖ ਕੇ ਲਿਆ ਹੈ। ਪਹਿਲਾ- ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਅਤੇ ਦੂਜਾ- ਪੰਥ ਦੀ ਰਾਖੀ ਕਰਨਾ।
