ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਤਕਨੀਕੀ ਗ੍ਰੇਡ ਯੂਰੀਆ ਦੀ ਬਜਾਏ ਸਬਸਿਡੀ ਵਾਲੇ ਖੇਤੀ-ਗਰੇਡ (ਨਿੰਮ-ਕੋਟੇਡ) ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕਰ ਦਿੱਤੀ ਹੈ, ਜਦਕਿ ਇੱਕ ਹੋਰ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅੱਜ ਇੱਥੇ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਨੇ ਤਕਨੀਕੀ ਗਰੇਡ ਯੂਰੀਆ ਦੀ ਬਜਾਏ ਸਬਸਿਡੀ ਵਾਲੇ ਖੇਤੀ ਗਰੇਡ (ਨਿੰਮ-ਕੋਟੇਡ) ਯੂਰੀਆ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਤੁਰੰਤ, ਵਿਆਪਕ ਅਤੇ ਸਮੇਂ ਸਿਰ ਕਾਰਵਾਈ ਕੀਤੀ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਸਹਿਕਾਰਤਾ ਵਿਭਾਗ ਦੇ ਪ੍ਰਬੰਧਕੀ ਸਕੱਤਰ ਨੇ ਮਾਰਕਫੈੱਡ ਅਤੇ ਮਿਲਕਫੈੱਡ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਤੁਰੰਤ ਤੱਥਾਂ ਦੀ ਜਾਂਚ ਕਰਨ, ਅਣਗਹਿਲੀ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ‘ਐਕਸ਼ਨ ਰਿਪੋਰਟ’ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ 25 ਜੂਨ ਨੂੰ ਤਕਨੀਕੀ ਗਰੇਡ ਯੂਰੀਆ ਦੀ ਖਰੀਦ ਲਈ ਜ਼ਿੰਮੇਵਾਰ ਜਨਰਲ ਮੈਨੇਜਰਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ‘ਮੁੱਖ ਜ਼ੁਰਮਾਨਾ’ (ਸਖ਼ਤ ਸਜ਼ਾ) ਦੀ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
