ਧਨੌਦਾ ਬੋਰਵੈੱਲ ਹਾਦਸਾ: ਊਰਜਾ ਮੰਤਰੀ ਅਨਿਲ ਵਿਜ ਬਚਾਅ ਕਾਰਜ ਦਾ ਜਾਇਜ਼ਾ ਲੈਣ ਲਈ ਦੇਰ ਸ਼ਾਮ ਪਹੁੰਚੇ, ਕਿਹਾ


ਚੰਡੀਗੜ੍ਹ, 30 ਜੂਨ – ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਦੇਰ ਸ਼ਾਮ ਅੰਬਾਲਾ ਜ਼ਿਲ੍ਹੇ ਦੇ ਪਿੰਡ ਧਨੌੜਾ ਵਿੱਚ ਇੱਕ 4 ਸਾਲ ਦੇ ਮਾਸੂਮ ਬੱਚੇ (ਨਿਰਵੈਰ ਸਿੰਘ) ਦੇ ਡੂੰਘੇ ਖੁੱਲ੍ਹੇ ਬੋਰਵੈੱਲ ਵਿੱਚ ਡਿੱਗਣ ਤੋਂ ਬਾਅਦ ਬਚਾਅ ਕਾਰਜ ਦਾ ਨਿਰੀਖਣ ਕੀਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਸਥਿਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਫੌਜ ਅਤੇ ਐਸਡੀਆਰਐਫ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ ਅਤੇ ਬੱਚੇ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚੇ ਨੂੰ ਬੋਰਵੈੱਲ ਤੋਂ ਕੱਢਣਾ ਪਹਿਲ ਹੈ।

Leave a Comment

Your email address will not be published. Required fields are marked *

Scroll to Top