Patiala News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪ੍ਰੋ: ਬਡੂੰਗਰ ਨਾਲ ਦੁੱਖ ਸਾਂਝਾ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪ੍ਰੋ: ਬਡੂੰਗਰ ਨਾਲ ਦੁੱਖ ਸਾਂਝਾ – ਸੇਵਾ ਸਿੰਘ ਭੱਟੀ ਦੀ ਅੰਤਿਮ ਅਰਦਾਸ ਮੌਕੇ ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਅਰਦਾਸ ਕੀਤੀ। ਸ਼ਰਧਾਂਜਲੀ ਭੇਟ ਕਰਨ ਉਪਰੰਤ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੇਵਾ ਸਿੰਘ ਭੱਟੀ ਨੇ ਪੰਜਾਬ ਪੁਲਿਸ ਵਿਭਾਗ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਅਤੇ ਹਮੇਸ਼ਾ ਹੀ ਆਪਣੇ ਵਿਭਾਗ ਪ੍ਰਤੀ ਇਮਾਨਦਾਰੀ ਨੂੰ ਪਹਿਲ ਦਿੱਤੀ | ਉਨ੍ਹਾਂ ਕਿਹਾ ਕਿ ਸੇਵਾ ਸਿੰਘ ਭੱਟੀ ਦਾ ਸਦੀਵੀ ਵਿਛੋੜਾ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਅਜਿਹੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੁਰਜੀਤ ਸਿੰਘ ਰੱਖੜਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਜਗਤਾਰ ਸਿੰਘ ਰਾਜਲਾ, ਇੰਦਰਮੋਹਨ ਸਿੰਘ ਬਜਾਜ, ਅਮਿਤ ਰਾਠੀ, ਅਮਰਿੰਦਰ ਸਿੰਘ ਬਜਾਜ, ਤੇਜਿੰਦਰਪਾਲ ਸਿੰਘ ਸੰਧੂ, ਲਖਵੀਰ ਸਿੰਘ ਲੌਟ, ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਭਾਗ ਸਿੰਘ, ਮੈਨੇਜਰ ਗੁਰਦੀਪ ਸਿੰਘ ਸਰਪ੍ਰਸਤ ਕੰਗੜਾ, ਮੈਨੇਜਰ ਐੱਫ. ਹਰਦੀਪ ਸਿੰਘ ਤੋਂ ਇਲਾਵਾ ਸਾਬਕਾ ਪੁਲਿਸ ਅਧਿਕਾਰੀ ਵੀ. ਬਡੂੰਗਰ, ਡੀ.ਐਸ.ਪੀ ਇੰਦਰਵੀਰ ਸਿੰਘ ਬਡੂੰਗਰ, ਸ਼ਮਸ਼ੇਰ ਸਿੰਘ ਬਡੂੰਗਰ ਆਦਿ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top