ਅਮਰਨਾਥ ਯਾਤਰਾ ‘ਤੇ ਗਏ ਬਰਨਾਲਾ ਦੇ ਨੌਜਵਾਨ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ


ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਸੋਨਮਰਗ ਵਿਖੇ ਅਮਰਨਾਥ ਯਾਤਰਾ ‘ਤੇ ਗਏ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਦੇ 40 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਉਰਫ਼ ਕਾਲੀ ਉਮਰ 40 ਸਾਲ ਪੁੱਤਰ ਪਰਮਿੰਦਰ ਕੁਮਾਰ ਵਾਸੀ ਪਿੰਡ ਸੰਘੇੜਾ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਰਿੰਦਰ ਕੁਮਾਰ ਪੰਡਤ ਪਰਿਵਾਰ ਨਾਲ ਸਬੰਧਤ ਸੀ ਅਤੇ ਸ਼ਰਧਾਲੂਆਂ ਦੇ ਜਥੇ ਨਾਲ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ ’ਤੇ ਗਿਆ ਹੋਇਆ ਸੀ। ਯਾਤਰਾ ਦੌਰਾਨ ਉਹ ਸੋਨਮਰਗ ਦੇ ਇੱਕ ਹੋਟਲ ਵਿੱਚ ਠਹਿਰੇ ਸਨ। ਉੱਥੇ ਉਹ ਕਮਰੇ ‘ਚ ਅਚਾਨਕ ਬੇਹੋਸ਼ੀ ਦੀ ਹਾਲਤ ‘ਚ ਮਿਲੀ। ਉਸ ਦੇ ਸਾਥੀਆਂ ਨੇ ਉਸ ਨੂੰ ਜ਼ਖਮੀ ਹਾਲਤ ਵਿਚ ਤੁਰੰਤ ਪ੍ਰਾਇਮਰੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Leave a Comment

Your email address will not be published. Required fields are marked *

Scroll to Top