ਜਲੰਧਰ () ਅਨੁਸੂਚਿਤ ਜਾਤੀ ਉਦਮੀ ਸਸ਼ਕਤੀਕਰਨ ਫੋਰਮ ਦੇ ਮੁੱਖ ਸਲਾਹਕਾਰ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਲਦੀ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨ ਜਾਗਰੂਕਤਾ ਕੈਂਪ ਲਗਾਏ ਜਾਣਗੇ। ਰਾਜੇਸ਼ ਬਾਘਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਹਰ ਮਹੀਨੇ ਮੌਤਾਂ ਹੁੰਦੀਆਂ ਹਨ, ਜੋ ਪੰਜਾਬ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਪੰਜਾਬ ਆਪਣੀ ਸੰਸਕ੍ਰਿਤੀ ਅਤੇ ਸੱਭਿਅਤਾ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ ਇਸ ਦੇ ਨੌਜਵਾਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ।
