ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਬੰਗਾਲ ਤੋਂ ਤਿੰਨ ਖਾਲੀ ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਇਹ ਸੀਟਾਂ ਉਪਰਲੇ ਸਦਨ ਦੇ ਤਿੰਨ ਸੀਨੀਅਰ ਮੈਂਬਰਾਂ- ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬਰਾਇਕ ਦੇ ਹਾਲ ਹੀ ਵਿੱਚ ਅਸਤੀਫ਼ੇ ਤੋਂ ਬਾਅਦ ਖਾਲੀ ਹੋਈਆਂ ਸਨ।
ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਕਮਿਸ਼ਨ ਨੇ 24 ਜੁਲਾਈ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪਾਉਣ ਅਤੇ ਉਸੇ ਦਿਨ ਸ਼ਾਮ 5:00 ਵਜੇ ਤੱਕ ਵੋਟਾਂ ਦੀ ਗਿਣਤੀ ਕਰਨ ਦਾ ਫੈਸਲਾ ਕੀਤਾ ਹੈ। ਸਾਰੀ ਚੋਣ ਪ੍ਰਕਿਰਿਆ ਰਸਮੀ ਤੌਰ ‘ਤੇ 7 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ।
ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਉਪ ਚੋਣਾਂ ਪੂਰੀ ਤਰ੍ਹਾਂ ਸੁਤੰਤਰ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਤਿੰਨਾਂ ਸੀਟਾਂ ਲਈ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਜਾਣਗੇ।
ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਜ਼ਿਮਨੀ ਚੋਣ ਪ੍ਰਕਿਰਿਆ 7 ਜੁਲਾਈ, 2026 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 14 ਜੁਲਾਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਗਲੇ ਦਿਨ 15 ਜੁਲਾਈ ਨੂੰ ਹੋਵੇਗੀ।ਉਮੀਦਵਾਰ 17 ਜੁਲਾਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।ਇਸ ਤੋਂ ਬਾਅਦ 24 ਜੁਲਾਈ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਉਸੇ ਦਿਨ ਸ਼ਾਮ 5:00 ਵਜੇ ਸ਼ੁਰੂ ਹੋਵੇਗੀ। ਸਾਰੀ ਚੋਣ ਪ੍ਰਕਿਰਿਆ 27 ਜੁਲਾਈ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ।
