ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ


ਤੇਲੰਗਾਨਾ ਦੇ ਰੰਗਾ ਰੈਡੀ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੋਕਸੋ ਐਕਟ ਦੇ ਤਹਿਤ ਇੱਕ ਦੋਸ਼ੀ ਨੇ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਤੁਰੰਤ ਬਾਅਦ ਇੱਕ ਨਾਬਾਲਗ ਬਲਾਤਕਾਰ ਪੀੜਤ, ਉਸਦੀ ਮਾਂ ਅਤੇ ਉਸਦੀ ਦਾਦੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਹੋਰ ਤਾਂ ਹੋਰ, ਇਸ ਹਮਲੇ ਤੋਂ ਬਾਅਦ ਦੋਸ਼ੀ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਵੀ ਕਤਲ ਕਰ ਦਿੱਤਾ। ਛੇ ਲੋਕਾਂ ਨੂੰ ਮਾਰਨ ਤੋਂ ਬਾਅਦ ਉਸ ਨੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਦੋਵਾਂ ਪਰਿਵਾਰਾਂ ਦਾ ਸਫਾਇਆ ਕਰ ਦਿੱਤਾ ਹੈ ਅਤੇ ਖੁਦਕੁਸ਼ੀ ਕਰਨ ਜਾ ਰਿਹਾ ਹੈ।

ਖੁਦਕੁਸ਼ੀ ਕਰਨ ਦੀ ਗੱਲ ਕਹਿ ਕੇ ਦੋਸ਼ੀ ਫਰਾਰ ਹੋ ਗਿਆ। ਪੁਲਿਸ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤਾ ਗਿਆ ਹੈ।

ਰਿਪੋਰਟਾਂ ਦੇ ਅਨੁਸਾਰ, ਦੋਸ਼ੀ ਦੇ ਖਿਲਾਫ ਪਹਿਲਾਂ ਹੀ ਪੋਕਸੋ ਕੇਸ ਦਰਜ ਸੀ, ਅਤੇ ਉਸਨੂੰ ਜ਼ਮਾਨਤ ‘ਤੇ ਰਿਹਾ ਕੀਤਾ ਗਿਆ ਸੀ। ਉਸ ਦੀ ਪਛਾਣ ਰੰਗਾ ਰੈੱਡੀ ਜ਼ਿਲ੍ਹੇ ਦੇ ਸ਼ਬਦ ਮੰਡਲ ਵਾਸੀ ਰਾਜਕੁਮਾਰ ਵਜੋਂ ਹੋਈ ਹੈ।

ਮੁਲਜ਼ਮ ਨਾਬਾਲਗ ਲੜਕੀ ਨਾਲ ਸਬੰਧਤ ਪੋਕਸੋ ਕੇਸ ਦਾ ਸਾਹਮਣਾ ਕਰ ਰਿਹਾ ਸੀ ਅਤੇ ਉਸ ਨੂੰ ਕੁਝ ਦਿਨ ਪਹਿਲਾਂ ਜ਼ਮਾਨਤ ਮਿਲੀ ਸੀ। ਉਸ ਨੇ ਰਿਹਾਈ ਤੋਂ ਤੁਰੰਤ ਬਾਅਦ ਅਜਿਹਾ ਕੀਤਾ।

ਪੁਲਿਸ ਨੇ ਕੀ ਕਿਹਾ?

ਇਸ ਮਾਮਲੇ ‘ਤੇ ਗੱਲ ਕਰਦੇ ਹੋਏ ਫਿਊਚਰ ਸਿਟੀ ਪੁਲਿਸ ਕਮਿਸ਼ਨਰ ਤਰੁਣ ਜੋਸ਼ੀ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਨੇ ਰਾਤ ਨੂੰ ਦੋ ਵੱਖ-ਵੱਖ ਥਾਵਾਂ ‘ਤੇ ਕਤਲ ਕੀਤੇ। ਬਾਅਦ ‘ਚ ਉਸ ਨੇ ਆਪਣੇ ਪਿਤਾ ਨੂੰ ਫ਼ੋਨ ਕਰਕੇ ਇਸ ਵਾਰਦਾਤ ਬਾਰੇ ਦੱਸਿਆ। ਦੋਸ਼ੀ ਉਦੋਂ ਤੋਂ ਫਰਾਰ ਹੈ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਅਤੇ ਸਾਨੂੰ ਕੁਝ ਸੁਰਾਗ ਮਿਲ ਗਏ ਹਨ, ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।”

Leave a Comment

Your email address will not be published. Required fields are marked *

Scroll to Top