ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਲਾਕ ਮਹਿਲ ਕਲਾਂ ਦੇ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸੁਖਦੀਪ ਸਿੰਘ ‘ਤੇ ਗ੍ਰਾਮ ਪੰਚਾਇਤ ਛੀਨੀਵਾਲ ਕਲਾਂ ਦੇ ਸਰਕਾਰੀ ਫੰਡਾਂ ਅਤੇ ਗ੍ਰਾਂਟਾਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ ਹਨ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਰਨਾਲਾ ਨੇ ਮੁਅੱਤਲੀ ਦੌਰਾਨ ਆਪਣਾ ਹੈੱਡਕੁਆਰਟਰ ਨਿਸ਼ਚਿਤ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਜਦੋਂ ਉਕਤ ਪੰਚਾਇਤ ਸਕੱਤਰ ਸੁਖਦੀਪ ਸਿੰਘ ਸੁੱਖੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਮੋਬਾਈਲ ਫੋਨ ਬੰਦ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
