ਚੰਡੀਗੜ੍ਹ, 15 ਜੁਲਾਈ:
ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਰਾਜ ਵਿੱਚ ਵਿਸ਼ੇਸ਼ ਇੰਟੈਂਸਿਵ ਰੀਵਿਜ਼ਨ ਦੇ ਸਬੰਧ ਵਿੱਚ ਪਹਿਲਾਂ ਐਲਾਨੇ ਗਏ ਕਾਰਜਕ੍ਰਮ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਡਾ. ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 3 ਅਗਸਤ, 2026 ਤੱਕ ਘਰ-ਘਰ ਗਿਣਤੀ ਫਾਰਮਾਂ ਦੀ ਵੰਡ ਜਾਰੀ ਰਹੇਗੀ। ਇਸੇ ਤਰ੍ਹਾਂ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਵੀ 3 ਅਗਸਤ, 2026 ਤੱਕ ਕੀਤੀ ਜਾਵੇਗੀ।
ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀਆਂ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਦਕਿ ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026, 2026 ਤੱਕ ਕੀਤਾ ਜਾਵੇਗਾ।
ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਅਨਿੰਦਿਤਾ ਮਿੱਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਤੀਬਰ ਸੰਸ਼ੋਧਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ-ਟੂ-ਡੇਟ ਹਨ। ਇਹ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦੇ ਸੰਗਠਨ ਵਿੱਚ ਮਹੱਤਵਪੂਰਨ ਯੋਗਦਾਨ ਨੂੰ ਯਕੀਨੀ ਬਣਾਏਗਾ।
