ਪਟਿਆਲਾ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਕੀਤੇ ਗਏ ਸੋਧੇ ਸ਼ਡਿਊਲ ਅਨੁਸਾਰ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ-ਡਾ: ਹਿਮਾਂਸ਼ੂ ਅਗਰਵਾਲ – ਪਟਿਆਲਾ ਨਿਊਜ਼ | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸੋਧੇ ਹੋਏ ਸ਼ਡਿਊਲ ਅਨੁਸਾਰ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ-ਡਾ: ਹਿਮਾਂਸ਼ੂ ਅਗਰਵਾਲ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲੇ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਸਬੰਧੀ ਜਾਰੀ ਪੱਤਰ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਹਿਮਾਂਸ਼ੂ ਅਗਰਵਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਦੀਆਂ ਹਦਾਇਤਾਂ ਅਨੁਸਾਰ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਦਾ ਕੰਮ 3 ਅਗਸਤ 2026 ਤੱਕ ਜਾਰੀ ਰਹੇਗਾ।ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਬਣਾਉਣ ਦਾ ਕੰਮ ਵੀ 3 ਅਗਸਤ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ।ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਸੂਚੀ 2 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਦੋਂ ਕਿ ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ 12 ਅਕਤੂਬਰ, 2020 ਨੂੰ ਜ਼ਿਲ੍ਹੇ ਦੇ ਸਮੂਹ ਪਤਵੰਤਿਆਂ ਨੂੰ ਪ੍ਰਕਾਸ਼ਿਤ ਕਰ ਦਿੱਤੀਆਂ ਜਾਣਗੀਆਂ। ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਇੰਟੈਂਸਿਵ ਰੀਵਿਜ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ-ਟੂ-ਡੇਟ ਹਨ, ਜਿਸ ਨਾਲ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।

Leave a Comment

Your email address will not be published. Required fields are marked *

Scroll to Top