ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਬਾਰ ਐਸੋਸੀਏਸ਼ਨ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਅੱਗੇ ਨਹੀਂ ਵਧ ਸਕੀ। ਇਸ ਦੌਰਾਨ ਮਸ਼ੋਬਰਾ ਫਾਰਮ ਹਾਊਸ ਦੀਆਂ ਚਾਬੀਆਂ, ਬਿਕਰਮ ਸਿੰਘ ਮਜੀਠੀਆ ਦੇ ਮੋਬਾਈਲ ਫੋਨ ਜੋ ਕਿ ਇਸ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਦੇ ਕਬਜ਼ੇ ਵਿੱਚ ਹੈ ਅਤੇ ਮਜੀਠੀਆ ਦੇ ਕਰੀਬੀ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ਸਬੰਧੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ, ਇਨ੍ਹਾਂ ਸਾਰੇ ਮਾਮਲਿਆਂ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਣੀ ਸੀ ਪਰ ਬਾਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਕੇਸ ਦੀ ਕਾਰਵਾਈ ਨਹੀਂ ਹੋ ਸਕੀ। ਹੁਣ ਅਦਾਲਤ ਨੇ ਅਗਲੀ ਸੁਣਵਾਈ ਲਈ 29 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਮਜੀਠੀਆ ਵਿਰੁੱਧ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਹੈ। ਇਸ ਤੋਂ ਇਲਾਵਾ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਦਾ ਮਾਮਲਾ ਵੀ ਅਦਾਲਤ ਦੇ ਵਿਚਾਰ ਅਧੀਨ ਹੈ। ਦੂਜੇ ਪਾਸੇ ਇਸੇ ਕੇਸ ਵਿੱਚ ਨਾਮਜ਼ਦ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਹੁਣ 29 ਜੁਲਾਈ ਨੂੰ ਹੀ ਸੁਣਵਾਈ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
