ਬਠਿੰਡਾ ਦੀ ਅਦਾਲਤ ਨੇ ਫਿਲਮ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਔਰਤਾਂ ਵਿਰੁੱਧ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਦਾਇਰ ਮਾਣਹਾਨੀ ਦੇ ਕੇਸ ਦੀ ਅਗਲੀ ਸੁਣਵਾਈ 3 ਅਗਸਤ ਤੈਅ ਕੀਤੀ ਹੈ। ਇਸ ਦਿਨ ਮਾਤਾ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤਰੇ ਗੁਰਪ੍ਰੀਤ ਸਿੰਘ, ਜਿਨ੍ਹਾਂ ਨੇ ਕੰਗਣਾ ਵਿਰੁੱਧ ਕੇਸ ਦਰਜ ਕੀਤਾ ਹੈ, ਗਵਾਹੀ ਦੇਣਗੇ। ਇਹ ਜਾਣਕਾਰੀ ਮਾਤਾ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦਿੰਦਿਆਂ ਦੱਸਿਆ ਕਿ 3 ਅਗਸਤ ਨੂੰ ਉਕਤ ਜ਼ੁਬਾਨੀ ਗਵਾਹੀਆਂ ਤੋਂ ਇਲਾਵਾ ਕੰਗਣਾ ਦਾ ਪਾਸਪੋਰਟ ਜ਼ਬਤ ਕਰਨ ਦੇ ਮਾਮਲੇ ਦੀ ਵੀ ਸੁਣਵਾਈ ਹੋਵੇਗੀ! ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
