ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਤੇਜ਼ ਗਰਮੀ ਅਤੇ ਵੱਧ ਨਮੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ, ਮੌਸਮ ਵਿਭਾਗ ਨੇ ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ-ਬਿਜਲੀ ਲਈ ਪੀਲਾ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਐਤਵਾਰ ਨੂੰ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ ਅਤੇ ਬਿਜਲੀ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.3 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਪਰ ਇਸ ਦੇ ਬਾਵਜੂਦ ਗਰਮੀ ਦੀ ਤੀਬਰਤਾ ਅਤੇ ਨਮੀ ਵਿੱਚ ਕੋਈ ਖਾਸ ਕਮੀ ਨਹੀਂ ਆਈ।
