ਸੁੱਚਾ ਸਿੰਘ ਦਾ ਸਿਰ ਵੱਢ ਕੇ ਕਤਲ ਕਰਨ ਦੇ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਵੱਲੋਂ ਦੋਸ਼ੀ ਪਾਏ ਗਏ ਜਗੀਰ ਸਿੰਘ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ। ਇਸੇ ਕੇਸ ਵਿੱਚ ਸਹਿ ਮੁਲਜ਼ਮ ਸਤਨਾਮ ਸਿੰਘ ਅਤੇ ਦੇਸਰਾਜ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਚਰਚਿਤ ਮਾਮਲੇ ‘ਚ ਕਤਲ ਤੋਂ ਬਾਅਦ ਧੜ ਅਤੇ ਸਿਰ ਨੂੰ ਵੱਖ-ਵੱਖ ਥਾਵਾਂ ‘ਤੇ ਦੱਬ ਦਿੱਤਾ ਗਿਆ ਸੀ। ਮ੍ਰਿਤਕ ਸੁੱਚਾ ਸਿੰਘ ਦੇ ਪਰਿਵਾਰ ਨੇ ਅਦਾਲਤ ਤੋਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਸਾਰਿਆਂ ਦੀਆਂ ਨਜ਼ਰਾਂ ਅਦਾਲਤ ਦੇ ਸਜ਼ਾ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
