ਅੰਮ੍ਰਿਤਸਰ, 20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕੱਢੇ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧਾਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਬੰਧਕਾਂ ਤੋਂ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਈ ਪੰਥਕ ਮੀਟਿੰਗ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਖ਼ਾਲਸਾ ਮਾਰਚ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਸਿੱਖ ਸਿਧਾਂਤਾਂ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਸਿੱਖ ਸੰਸਥਾਵਾਂ ਦੀ ਮਹੱਤਤਾ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਆਰੰਭ ਹੋਵੇਗਾ, ਜਿਸ ਦੀ ਰਾਤ ਦਾ ਪੜਾਅ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਤਰਨਤਾਰਨ ਵਿਖੇ ਸਮਾਪਤ ਹੋਵੇਗਾ | ਇਸੇ ਤਰ੍ਹਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ 25 ਜੁਲਾਈ ਨੂੰ ਤਰਨਤਾਰਨ, 26 ਜੁਲਾਈ ਨੂੰ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਮੋਗਾ, 28 ਜੁਲਾਈ ਨੂੰ ਮੋਗਾ ਤੋਂ ਬਜੀਦਪੁਰ, 29 ਜੁਲਾਈ ਨੂੰ ਬਜੀਦਪੁਰ ਤੋਂ ਫਰੀਦਕੋਟ, 30 ਜੁਲਾਈ ਨੂੰ ਫਰੀਦਕੋਟ ਤੋਂ ਜੈਤੋ, 30 ਜੁਲਾਈ ਨੂੰ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ। 2 ਅਗਸਤ ਨੂੰ ਗੁਰਦੁਆਰਾ ਥੇਹੜੀ ਸਾਹਿਬ, ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਥੇਹੜੀ ਸਾਹਿਬ ਅਤੇ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਹੁੰਦਾ ਹੋਇਆ ਤਲਵੰਡੀ ਸਾਬੋ ਪਹੁੰਚ ਕੇ ਸੰਪੂਰਨ ਹੋਵੇਗਾ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਇਸ ਖਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਨਿਹੰਗ ਸਿੰਘ ਦਲ ਨੇ ਵੀ ਐਡਵੋਕੇਟ ਧਾਮੀ ਨਾਲ ਇਕੱਤਰਤਾ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਦੀ ਵਚਨਬੱਧਤਾ ਪ੍ਰਗਟਾਈ। ਬਾਬਾ ਮੇਜਰ ਸਿੰਘ ਸੋਢੀ ਨੇ ਦੱਸਿਆ ਕਿ ਨਿਹੰਗ ਸਿੰਘ ਦਲ ਖਾਲਸਾਈ ਜਾਹੋ-ਜਲਾਲ ਨਾਲ ਇਸ ਮਾਰਚ ਵਿੱਚ ਸ਼ਾਮਲ ਹੋਣਗੇ। ਮੀਟਿੰਗ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਾਬਾ ਮੇਜਰ ਸਿੰਘ ਸੋਢੀ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਉਪ ਸਕੱਤਰ ਗੁਰਨਾਮ ਸਿੰਘ, ਸ.ਮਨਜੀਤ ਸਿੰਘ ਤਲਵੰਡੀ, ਸ.ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ: ਸਤਨਾਮ ਸਿੰਘ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ, ਸ: ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵਾਲਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰੀਤ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਬਹਿੜਵਾਲ, ਬਾਬਾ ਸੁਖਪਾਲ ਸਿੰਘ ਮੱਲਵਾਂ ਵਾਲੇ, ਬਾਬਾ ਬਲਦੇਵ ਸਿੰਘ ਮੁਸਤਫਾਪੁਰ ਵਾਲੇ, ਸ. ਔਰੰਗਾਬਾਦ, ਬਾਬਾ ਸ਼ੇਰ ਸਿੰਘ ਦਾਨਿਆਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
