*ਭਾਰਤ ਦੇ ਵਿਕਾਸ ਲਈ ਚੰਗੀ ਸਿੱਖਿਆ ਜ਼ਰੂਰੀ, ‘ਆਪ’ ਸਰਕਾਰ ਦਿੱਲੀ ਤੋਂ ਬਾਅਦ ਪੰਜਾਬ ‘ਚ ਵੀ ਵਧੀਆ ਸਿੱਖਿਆ ਪ੍ਰਦਾਨ ਕਰ ਰਹੀ ਹੈ-ਕੇਜਰੀਵਾਲ*


*ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ NEET ਪਾਸ ਕੀਤੀ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਪਾਸ ਕਰਦੇ ਸਨ – ਕੇਜਰੀਵਾਲ*

* 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ-ਕੇਜਰੀਵਾਲ*

*ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨੰਬਰ ਵਨ ਬਣ ਰਿਹਾ ਹੈ, ਪਰ ਦੇਸ਼ ਦੇ ਵਿਕਾਸ ਲਈ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣੀ ਪਵੇਗੀ-ਭਗਵੰਤ ਸਿੰਘ ਮਾਨ*

*ਲਾਲ, ਪੀਲਾ ਜਾਂ ਹਰਾ ਰਾਸ਼ਨ ਕਾਰਡ ਸਿਰਫ ਦੋ ਵਕਤ ਦਾ ਭੋਜਨ ਮੁਹੱਈਆ ਕਰਵਾ ਸਕਦਾ ਹੈ, ਬੱਚਿਆਂ ਨੂੰ ਵਧੀਆ ਸਿੱਖਿਆ ਦੇ ਕੇ ਹੀ ਗਰੀਬੀ ਦੂਰ ਹੋਵੇਗੀ – ਭਗਵੰਤ ਸਿੰਘ ਮਾਨ*

*ਨਵੀਂ ਦਿੱਲੀ, 22 ਜੁਲਾਈ, 2026*

ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਨੇ NEET ਪਾਸ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਲਈ ਵਧਾਈ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਚਾਹੁੰਦੇ ਹਾਂ ਤਾਂ ਜ਼ਰੂਰੀ ਹੈ ਕਿ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦਿੱਤੀ ਜਾਵੇ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬਾਂ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਬੱਚੇ NEET ਪਾਸ ਕਰ ਚੁੱਕੇ ਹਨ, ਜਦੋਂ ਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਪਾਸ ਹੋਏ ਹਨ।ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਸਿੱਖਿਆ ਨੂੰ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਇੰਨੀ ਤਰਜੀਹ ਨਹੀਂ ਦਿੱਤੀ ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ। ਨੀਟ ਦਾ ਪੇਪਰ ਬਹੁਤ ਔਖਾ ਹੁੰਦਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਗਰੀਬ ਬੱਚੇ ਪੜ੍ਹਦੇ ਹਨ। 2022 ਵਿੱਚ ਸਾਡੀ ਸਰਕਾਰ ਆਉਣ ਤੋਂ ਪਹਿਲਾਂ, 100 ਤੋਂ ਘੱਟ ਬੱਚੇ NEET ਪਾਸ ਕਰਦੇ ਸਨ, ਪਰ ਇਸ ਵਾਰ 881 ਬੱਚੇ ਸਫਲ ਹੋਏ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਰਿਕਸ਼ਾ ਚਾਲਕਾਂ ਅਤੇ ਮਜ਼ਦੂਰਾਂ ਦੇ ਬੱਚੇ ਡਾਕਟਰ ਬਣਨਗੇ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰੀ ਹੋਵੇਗਾ। ਜਦੋਂ ਇੱਕ ਰਿਕਸ਼ਾ ਚਾਲਕ ਦਾ ਬੱਚਾ ਡਾਕਟਰ ਬਣ ਜਾਂਦਾ ਹੈ ਤਾਂ ਉਹ ਆਪਣੇ ਪੂਰੇ ਪਰਿਵਾਰ ਦੀ ਗਰੀਬੀ ਦੂਰ ਕਰੇਗਾ। ਮੈਂ ਸਾਰੇ ਸਫਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਾ ਹਾਂ। ਆਮ ਆਦਮੀ ਪਾਰਟੀ ਸਿੱਖਿਆ ‘ਤੇ ਸਭ ਤੋਂ ਵੱਧ ਜ਼ੋਰ ਦਿੰਦੀ ਹੈ। ਸਾਡਾ ਮੰਨਣਾ ਹੈ ਕਿ ਜਦੋਂ ਤੱਕ ਸਿੱਖਿਆ ਪ੍ਰਣਾਲੀ ਚੰਗੀ ਨਹੀਂ ਹੋਵੇਗੀ, ਦੇਸ਼ ਤਰੱਕੀ ਨਹੀਂ ਕਰ ਸਕਦਾ। 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਓਨੀ ਤਰਜੀਹ ਨਹੀਂ ਦਿੱਤੀ ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਨੇ ਕਿਹਾ ਸੀ ਕਿ ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਵੇਗਾ ਉਹ ਗਰਜੇਗਾ। ਅਸੀਂ ਡਾ: ਅੰਬੇਡਕਰ ਦਾ ਸੁਪਨਾ ਪੂਰਾ ਕਰ ਰਹੇ ਹਾਂ। ਮੈਂ ਉਹਨਾਂ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ ਜੋ ਆਪਣੇ ਬੱਚਿਆਂ ਨੂੰ ਸਵੇਰੇ 3-4 ਵਜੇ ਦੇ ਅਲਾਰਮ ਘੜੀਆਂ ਲਗਾ ਕੇ ਜਗਾਉਂਦੇ ਹਨ ਅਤੇ ਉਹਨਾਂ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਦੇ ਹਨ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਹੁਣ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣ ਰਿਹਾ ਹੈ। ਅਰਵਿੰਦ ਕੇਜਰੀਵਾਲ ਦਾ ਸੁਪਨਾ ਪੂਰੇ ਦੇਸ਼ ਨੂੰ ਸਿੱਖਿਅਤ ਕਰਨ ਦਾ ਸੀ, ਕਿਉਂਕਿ ਸਿੱਖਿਆ ਸਭ ਤੋਂ ਵੱਡੀ ਚੀਜ਼ ਹੈ। ਪੰਜਾਬ ਨੇ ਸਿੱਖਿਆ ਵਿੱਚ ਜੋ ਨਤੀਜਾ ਹਾਸਲ ਕੀਤਾ ਹੈ ਉਹ ਬਹੁਤ ਹੀ ਕਮਾਲ ਦਾ ਹੈ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਹੀ ਨਹੀਂ, ਪੂਰੇ ਦੇਸ਼ ਦੇ ਬੱਚੇ ਪੜ੍ਹ-ਲਿਖ ਸਕਣ ਅਤੇ ਗਰੀਬਾਂ ਦੇ ਬੱਚੇ ਵੀ ਵੱਡੇ ਅਹੁਦਿਆਂ ‘ਤੇ ਪਹੁੰਚ ਸਕਣ।

ਭਗਵੰਤ ਮਾਨ ਨੇ ਕਿਹਾ ਕਿ ਲਾਲ, ਪੀਲੇ ਜਾਂ ਹਰੇ ਰਾਸ਼ਨ ਕਾਰਡ ਗਰੀਬੀ ਨੂੰ ਖਤਮ ਨਹੀਂ ਕਰ ਸਕਦੇ। ਉਹ ਦਿਨ ਵਿੱਚ ਸਿਰਫ਼ ਦੋ ਵਕਤ ਦਾ ਭੋਜਨ ਹੀ ਪ੍ਰਦਾਨ ਕਰ ਸਕਦੇ ਹਨ। ਜਦੋਂ ਸਾਡੇ ਬੱਚੇ ਪੜ੍ਹੇ-ਲਿਖੇ ਹੋਣਗੇ ਤਾਂ ਗਰੀਬੀ ਦੂਰ ਹੋ ਜਾਵੇਗੀ। ਜਦੋਂ ਤੁਹਾਡੇ ਬੱਚੇ ਡਾਕਟਰ ਬਣ ਜਾਣਗੇ, IIT ਵਿੱਚ ਦਾਖਲਾ ਲੈਣਗੇ ਅਤੇ ਵੱਡੀਆਂ ਕੰਪਨੀਆਂ 50 ਲੱਖ ਜਾਂ 1 ਕਰੋੜ ਰੁਪਏ ਦੇ ਪੈਕੇਜ ਨਾਲ ਉਨ੍ਹਾਂ ਨੂੰ ਨੌਕਰੀ ‘ਤੇ ਰੱਖਣਗੀਆਂ, ਤਾਂ ਇਹ ਦੇਸ਼ ਸਹੀ ਅਰਥਾਂ ਵਿੱਚ ਵਿਸ਼ਵ ਗੁਰੂ ਬਣ ਜਾਵੇਗਾ।

Leave a Comment

Your email address will not be published. Required fields are marked *

Scroll to Top