ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਵਿਸ਼ਾਲ ਮੀਰੀ ਪੀਰੀ ਖ਼ਾਲਸਾ ਮਾਰਚ ਕੱਢਿਆ ਜਾਵੇਗਾ। ਇਸ ਮਾਰਚ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ ਦੇ ਆਗੂ ਅਤੇ ਸ਼ਰਧਾਲੂ ਸ਼ਮੂਲੀਅਤ ਕਰਨਗੇ। ਇਹ ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਗੁਰਮਤਿ ਦਾ ਪ੍ਰਚਾਰ ਕਰਦਾ ਹੋਇਆ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
