ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ: ਚੰਦਨ ਗਰੇਵਾਲ
ਚੰਡੀਗੜ੍ਹ, 24 ਜੁਲਾਈ : ਪੰਜਾਬ ਰਾਜ ਸੈਨੀਟੇਸ਼ਨ ਕਮਿਸ਼ਨ ਦੇ ਦਖਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਬਰਨਾਲਾ ਵਿਖੇ ਧਰਨੇ ਦੌਰਾਨ ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੈਨੀਟੇਸ਼ਨ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ |
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਐਸਐਚਓ ਬਰਨਾਲਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
