Patiala News: ਪਟਿਆਲਾ ਦਿਹਾਤੀ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਅਜਨੌਦਾ ਦਾ ਸਰਪੰਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ – ਪਟਿਆਲਾ ਨਿਊਜ਼ | ਪਟਿਆਲਾ ਦੀ ਸਿਆਸਤ


Patiala News: ਪਟਿਆਲਾ ਦਿਹਾਤੀ ਕਾਂਗਰਸ ਨੂੰ ਵੱਡਾ ਝਟਕਾ, ਪਿੰਡ ਅਜਨੌਦਾ ਦਾ ਸਰਪੰਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਅੱਜ ਪਟਿਆਲਾ ਦਿਹਾਤੀ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਅਜਨੌਦਾ ਦੇ ਸਰਪੰਚ ਮਨਜਿੰਦਰ ਸਿੰਘ, ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਹਲਕਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਸਿਹਤ ਮੰਤਰੀ ਅਤੇ ਪਾਰਟੀ ਦਿਹਾਤੀ ਦੇ ਪ੍ਰਧਾਨ ਅਤੇ ਪਟਿਆਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਉਨ੍ਹਾਂ ਨੂੰ ਹਾਰ ਅਤੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਸਿਹਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਪਿੰਡ ਅਜਨੌਦਾ ਦੇ ਵਿਕਾਸ ਲਈ ਵੱਧ ਤੋਂ ਵੱਧ ਫੰਡ ਅਤੇ ਸਹਿਯੋਗ ਦਿੱਤਾ ਜਾਵੇਗਾ। ਮਨਜਿੰਦਰ ਸਿੰਘ ਸਰਪੰਚ ਨੇ ਵੀ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਪ੍ਰਤੀ ਵਫ਼ਾਦਾਰ ਰਹਿਣਗੇ ਅਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਆਗੂ ਜੈ ਸ਼ੰਕਰ ਸ਼ਰਮਾ, ਅਮਨਦੀਪ ਸਿੰਘ ਭੁੱਲਰ, ਡਾ: ਹੇਮਰਾਜ ਅਜਨੌਦਾ, ਚੇਅਰਮੈਨ ਗੁਰਵਿੰਦਰ ਸਿੰਘ ਕਸਿਆਣਾ, ਸਰਪੰਚ ਪ੍ਰਿਤਪਾਲ ਸਿੰਘ ਲਚਕਾਣੀ ਅਤੇ ਸਤਵਿੰਦਰ ਸਿੰਘ ਬੰਡੋਰ ਵੀ ਹਾਜ਼ਰ ਸਨ |

Leave a Comment

Your email address will not be published. Required fields are marked *

Scroll to Top