ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਕਈ ਪ੍ਰਮੁੱਖ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬੈਰੀਕੇਡ ਤੋੜਨ, ਪੁਲਿਸ ‘ਤੇ ਹਮਲਾ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਚੰਡੀਗੜ੍ਹ ‘ਚ ‘ਵਾਰਿਸ ਪੰਜਾਬ ਦੇ’ ਦੇ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਵੱਡੀ ਕਾਨੂੰਨੀ ਕਾਰਵਾਈ ਕੀਤੀ ਹੈ। ਧਰਨੇ ਦੌਰਾਨ ਹੋਈਆਂ ਕਥਿਤ ਘਟਨਾਵਾਂ ਸਬੰਧੀ ਚੰਡੀਗੜ੍ਹ ਪੁਲੀਸ ਨੇ ਪਾਰਟੀ ਦੇ ਕਈ ਆਗੂਆਂ ਤੇ ਹੋਰ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਕਾਰਵਾਈ ਨਾਲ ਇਹ ਮਾਮਲਾ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਿਆ ਹੈ। ਪੁਲੀਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਲੱਖਾ ਸਿਧਾਣਾ, ਭਾਨਾ ਸਿੱਧੂ, ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਜਗਦੀਪ ਸਿੰਘ ਕੰਸਾਲਾ, ਇਕਬਾਲ ਸਿੰਘ ਸੰਧੂ, ਪਰਮਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਅਜੀਬ ਸਿੰਘ ਮੁਖਮੈਲਪੁਰ, ਚਮਕੌਰ ਸਿੰਘ ਧੁੰਨ, ਵਕੀਲ ਇਮਾਨ ਸਿੰਘ ਖਾਰਾ, ਜਸਵਿੰਦਰ ਸਿੰਘ ਲੁਧਿਆਣਵੀ, ਇਕਬਾਲ ਸਿੰਘ ਪੰਜੋਲੀ, ਡਾ. ਲੱਖਾ ਸਮੇਤ ਹੋਰਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
