Punjab CM Bhagwant Mann gets relief from High Court latest news today: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਉਸ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਲਈ ਸਿਆਸੀ ਮਨਜ਼ੂਰੀ (ਪੋਲੀਟੀਕਲ ਕਲੀਅਰੈਂਸ) ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।
ਸੀਐਮ ਮਾਨ ਨੇ ਮਾਰਕਫੈਡ (Markfed) ਉਤਪਾਦਾਂ ਨੂੰ ਪ੍ਰਮੋਟ ਕਰਨ ਲਈ 15 ਤੋਂ 21 ਅਕਤੂਬਰ ਤੱਕ ਪੈਰਿਸ ਵਿੱਚ ਹੋਣ ਵਾਲੇ ਇੱਕ ਅੰਤਰਰਾਸ਼ਟਰੀ ਫੂਡ ਮੇਲੇ ਵਿੱਚ ਇੱਕ ਸਰਕਾਰੀ ਵਫ਼ਦ ਦੀ ਅਗਵਾਈ ਕਰਨੀ ਸੀ। ਸੂਬੇ ਨੇ ਦਲੀਲ ਦਿੱਤੀ ਸੀ ਕਿ ਸਫ਼ਰ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਸਨ ਅਤੇ ਵਿਦੇਸ਼ ਮੰਤਰਾਲੇ ਨੇ ਬਿਨਾਂ ਕੋਈ ਕਾਰਨ ਦੱਸੇ ਮਨਜ਼ੂਰੀ ਰੱਦ ਕਰ ਦਿੱਤੀ ਸੀ।
ਪਟੀਸ਼ਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੇ ਗੰਭੀਰ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਸੀ। ਕੇਂਦਰ ਦਾ ਕਹਿਣਾ ਸੀ ਕਿ ਖੁਫੀਆ ਇਨਪੁਟਸ ਮਿਲੇ ਹਨ ਕਿ ਵਿਦੇਸ਼ਾਂ ਵਿੱਚ ਸਰਗਰਮ ਕੱਟੜਪੰਥੀ ਸਮੂਹਾਂ ਵੱਲੋਂ ਮੁੱਖ ਮੰਤਰੀ ਮਾਨ ਨੂੰ ਖ਼ਤਰਾ ਹੈ, ਨਾਲ ਹੀ ਭੀੜ-ਭੜੱਕੇ ਵਾਲੇ ਇਸ ਸਮਾਗਮ ਵਿੱਚ ਸੁਰੱਖਿਆ ਯਕੀਨੀ ਬਣਾਉਣਾ ਔਖਾ ਹੋਵੇਗਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ।



