Punjab Assembly Session Latest News Today: ਛੇ ਦਿਨਾਂ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਵੀਰਵਾਰ ਨੂੰ ਸਿਰਫ਼ 10 ਮਿੰਟ ਤੱਕ ਹੀ ਚੱਲ ਸਕੀ। ਸਦਨ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਪੀਕਰ ਕੁਲतार ਸਿੰਘ ਸੰਧਵਾਂ ਨੇ ਮੀਟਿੰਗ ਨੂੰ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ।
ਹਾਲਾਂਕਿ ਸ਼ਰਧਾਂਜਲੀ ਦੇ ਮਤੇ ਤੋਂ ਬਾਅਦ ਹੋਰ ਗ਼ੈਰ-ਸਰਕਾਰੀ ਕਾਰਜ ਸੂਚੀ ਵਿੱਚ ਸ਼ਾਮਲ ਸਨ, ਪਰ ਸਪੀਕਰ ਨੇ ਤੁਰੰਤ ਅਗਲੀ ਬੈਠਕ ਦਾ ਐਲਾਨ ਕਰਕੇ ਪਹਿਲੇ ਦਿਨ ਦੀ ਕਾਰਵਾਈ ਨੂੰ ਸਮੇਂ ਤੋਂ ਪਹਿਲਾਂ ਹੀ ਖ਼ਤਮ ਕਰ ਦਿੱਤਾ।
ਸਦਨ ਵੱਲੋਂ ਸੰਗਰੂਰ ਵਿੱਚ ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਅੱਠ ਵਿਅਕਤੀਆਂ, ਸਾਬਕਾ ਮੰਤਰੀ ਚੂਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ, ਨਾਮਵਰ ਡਾਕਟਰ ਰਤਨ ਲਾਲ ਮਿੱਤਲ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਦੌਰਾਨ ਕਾਂਗਰਸੀ ਮੈਂਬਰਾਂ ਨੇ ਬਟਾਲਾ ਦੇ ਨਸ਼ਾ ਵਿਰੋਧੀ ਕਾਰਕੁਨ ਬਿਕਰਮਜੀਤ ਸਿੰਘ ਅਤੇ ਦਿੜ੍ਹਬਾ ਵਿੱਚ ਖ਼ੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਸਿੰਘ ਨੂੰ ਵੀ ਸ਼ਰਧਾਂਜਲੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ, ਪਰ ਸਪੀਕਰ ਨੇ ਇਸ ਨੂੰ ਪ੍ਰਵਾਨ ਨਹੀਂ ਕੀਤਾ।
ਵਿਰੋਧੀ ਧਿਰ ਵੱਲੋਂ ਤਿੱਖੇ ਸਵਾਲਾਂ ਦੀ ਤਿਆਰੀ ਭਾਵੇਂ ਪਹਿਲੇ ਦਿਨ ਦੀ ਕਾਰਵਾਈ ਕਾਫ਼ੀ ਛੋਟੀ ਰਹੀ, ਪਰ ਆਉਣ ਵਾਲੇ ਦਿਨਾਂ ਵਿੱਚ ਸੈਸ਼ਨ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਧਿਰ ਵਿਚਕਾਰ ਨਸ਼ੇ ਦੇ ਮੁੱਦੇ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ਬਰਦਸਤ ਟਕਰਾਅ ਦੇਖਣ ਨੂੰ ਮਿਲ ਸਕਦਾ ਹੈ। ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਆਪਣੇ-ਆਪਣੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਦੀ ਪੂਰੀ ਤਿਆਰੀ ਹੈ।



