IND vs PAK : ਅਭਿਸ਼ੇਕ ਤੋਂ ਬਾਅਦ ਹੁਣ ਈਸ਼ਾਨ ਕਿਸ਼ਨ 77 ਦੌੜਾ ਬਣਾ ਕੇ ਆਊਟ, ਭਾਰਤ ਦਾ ਸਕੋਰ 90 ਤੋਂ ਪਾਰ

ਆਈਸੀਸੀ ਟੀ-20 ਵਿਸ਼ਵ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਹੋ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਲੇਇੰਗ ਇਲੈਵਨ ਵਿੱਚ ਦੋ ਬਦਲਾਅ ਕੀਤੇ ਹਨ। ਕੁਲਦੀਪ ਯਾਦਵ ਅਤੇ ਅਭਿਸ਼ੇਕ ਵਾਪਸ ਆ ਗਏ ਹਨ, ਜਦੋਂ ਕਿ ਅਰਸ਼ਦੀਪ ਅਤੇ ਸੰਜੂ ਬਾਹਰ ਹਨ। ਭਾਰਤ ਪਹਿਲਾਂ ਬੱਲੇਬਾਜ਼ੀ ਕਰ ਰਿਹਾ ਹੈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਟੀਮ ਇੰਡੀਆ ਦੀ ਸ਼ੁਰੂਆਤ ਬਹੁਤ ਖਰਾਬ ਰਹੀ। ਸਲਮਾਨ ਆਗਾ ਨੇ ਪਹਿਲਾ ਓਵਰ ਸੁੱਟਿਆ, ਪਹਿਲੇ ਹੀ ਓਵਰ ਵਿੱਚ ਅਭਿਸ਼ੇਕ ਨੂੰ ਆਊਟ ਕੀਤਾ। ਅਭਿਸ਼ੇਕ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕਿਆ। ਪਰ ਫਿਰ, ਈਸ਼ਾਨ ਕਿਸ਼ਨ ਅਤੇ ਤਿਲਕ ਵਰਮਾ ਨੇ ਜ਼ਿੰਮੇਵਾਰੀ ਸੰਭਾਲੀ। ਛੇ ਓਵਰਾਂ ਬਾਅਦ, ਭਾਰਤ ਦਾ ਸਕੋਰ 52-1 ਸੀ। ਈਸ਼ਾਨ ਕਿਸ਼ਨ ਨੇ ਸਿਰਫ਼ 27 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਈਸ਼ਾਨ ਕਿਸ਼ਨ 77 ਦੌੜਾ ਬਣਾ ਕੇ ਆਊਟ ਹੋ ਗਏ।

ਭਾਰਤ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ

ਪਾਕਿਸਤਾਨ (ਪਲੇਇੰਗ ਇਲੈਵਨ): ਸਾਈਮ ਅਯੂਬ, ਸਾਹਿਬਜ਼ਾਦਾ ਫਰਹਾਨ, ਸਲਮਾਨ ਆਗਾ (ਕਪਤਾਨ), ਬਾਬਰ ਆਜ਼ਮ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਫਹੀਮ ਅਸ਼ਰਫ, ਉਸਮਾਨ ਖਾਨ (ਵਿਕਟਕੀਪਰ), ਸ਼ਾਹੀਨ ਅਫਰੀਦੀ, ਅਬਰਾਰ ਅਹਿਮਦ, ਉਸਮਾਨ ਤਾਰਿਕ

Leave a Comment

Your email address will not be published. Required fields are marked *

Scroll to Top