ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਬ ਮੁਲਕਾਂ ‘ਚ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ਼ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਤੋਂ ਅਰਬ ਮੁਲਕਾਂ ‘ਚ ਫਸੇ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਇੰਤਜ਼ਾਮ ਕਰਨ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਆਪਣੇ ਦੇਸ਼ ਵਾਪਿਸ ਲਿਆਂਦਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਰਾਮ ਮੋਹਨ ਨਾਇਡੂ ਨਾਲ਼ ਫੋਨ ‘ਤੇ ਗੱਲਬਾਤ ਕੀਤੀ।
CM ਭਗਵੰਤ ਮਾਨ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਮਾਣਯੋਗਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਨਾਲ ਮੇਰੀ ਫੋਨ ਤੇ ਗੱਲਬਾਤ ਹੋਈ ਹੈ। NRI ਮੰਤਰੀ ਮਾਣਯੋਗ ਡਾਕਟਰ ਰਵਜੋਤ ਸਿੰਘ ਉਹਨਾਂ ਨੂੰ ਮਿਲਣ ਗਏ ਹੋਏ ਸਨ। ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਹੈ।
ਮੈਂ ਸਾਰਿਆਂ ਦੀ ਨਾਮ ਲਿਸਟ ਅਤੇ ਸੰਪਰਕ ਨੰਬਰ ਉਹਨਾਂ ਨੂੰ ਭੇਜ ਦਿੱਤੇ ਹਨ, ਜਲਦੀ ਹੀ ਉਹ ਪੰਜਾਬੀ ਆਪੋ-ਆਪਣੇ ਪਰਿਵਾਰਾਂ ਕੋਲ ਪਹੁੰਚ ਜਾਣਗੇ। ਕਿਸੇ ਕਿਸਮ ਦੀ ਜਾਣਕਾਰੀ ਲਈ NRI Wing 24/7 Control Room 0172-2260042, 0172-2260043, ਵਟਸਐਪ ਨੰਬਰ +91 94787 79112 ‘ਤੇ ਸੰਪਰਕ ਕਰੋ। ਅਰਬ ਮੁਲਕਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।



