ਪੰਜਾਬ ਬਜਟ: ਮਹਿਲਾਵਾਂ ਨੂੰ ਮਿਲਣਗੇ 1,000 ਰੁਪਏ, ਵਿੱਤ ਮੰਤਰੀ ਚੀਮਾ ਨੇ ਸੰਬੋਧਨ ਕੀਤਾ ਸ਼ੁਰੂ

ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ।ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਆਪਣਾ ਸੰਬੋਧਨ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। ਉਨ੍ਹਾਂ ਨੇ ਅੱਜ ਸਵੇਰੇ ਬਜਟ ਦੀਆਂ ਕਾਪੀਆਂ ‘ਤੇ ਦਸਤਖਤ ਕੀਤੇ।

ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੀ ਮਾਂ ਮਨਜੀਤ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।

ਸੀਐਮ ਭਗਵੰਤ ਮਾਨ ਨੇ ਬਜਟ ਰੋ ਪਹਿਲਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਤਿਆਰ ਰਹੋ, ਜਲਦ ਖੁਸ਼ਖਬਰੀ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਿਲਾ ਦਿਵਸ ‘ਤੇ ਪੋਸਟ ਕੀਤਾ ਅਤੇ ਲਿਖਿਆ – ਅੱਜ ਬਜਟ ਸੈਸ਼ਨ ਦੌਰਾਨ, ਅਸੀਂ ਮਾਵਾਂ, ਭੈਣਾਂ ਅਤੇ ਧੀਆਂ ਲਈ ਇੱਕ ਵੱਡੀ ਖੁਸ਼ਖਬਰੀ ਲੈ ਕੇ ਆ ਰਹੇ ਹਾਂ।

Leave a Comment

Your email address will not be published. Required fields are marked *

Scroll to Top