ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਂਦਾ ਗਿਆ


ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਪੰਜਾਬ ਲਿਆਂਦਾ ਗਿਆ ਹੈ। ਬਠਿੰਡਾ ਪੁਲਿਸ ਦੀ ਟੀਮ ਉਸ ਨੂੰ ਯੂਏਈ ਅਧਿਕਾਰੀਆਂ ਤੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਭਾਰਤ ਲੈ ਆਈ। ਮਹਿਰੋਨ ਨੂੰ ਸ਼ਾਰਜਾਹ ਪੁਲਿਸ ਨੇ ਇਸ ਸਾਲ ਜਨਵਰੀ ਵਿੱਚ ਵੀਜ਼ਾ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ। ਦੇਸ਼ ਨਿਕਾਲੇ ਦੀ ਪ੍ਰਕਿਰਿਆ ਵਿਚ ਕੁਝ ਸਮਾਂ ਲੱਗਾ।

ਜਾਣਕਾਰੀ ਮੁਤਾਬਕ ਕਮਲ ਕੌਰ ਭਾਬੀ ਦਾ ਬਠਿੰਡਾ ‘ਚ ਜੂਨ 2025 ‘ਚ ਕਤਲ ਹੋ ਗਿਆ ਸੀ। ਉਸ ਦੀ ਲਾਸ਼ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਈਓਨ ਕਾਰ ਵਿੱਚੋਂ ਮਿਲੀ। ਕਤਲ ਦਾ ਪਤਾ ਉਦੋਂ ਲੱਗਾ ਜਦੋਂ ਕਾਰ ‘ਚੋਂ ਤੇਜ਼ ਬਦਬੂ ਆਉਣ ਲੱਗੀ। ਪੋਸਟਮਾਰਟਮ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਕਿ ਉਸ ਦੀ ਹੱਤਿਆ ਗਲਾ ਘੁੱਟ ਕੇ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਤਿੰਨ ਸਾਥੀਆਂ ’ਤੇ ਉਸ ਦੇ ਕਤਲ ਦਾ ਦੋਸ਼ ਸੀ। ਕਤਲ ਕੇਸ ਵਿੱਚ ਚਾਰ ਮੁਲਜ਼ਮਾਂ ਦੇ ਨਾਮਜ਼ਦ ਹੋਣ ਤੋਂ ਬਾਅਦ ਪੁਲੀਸ ਨੇ ਮਹਿਰੋਂ ਦੇ ਤਿੰਨ ਸਾਥੀਆਂ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਦੇਸ਼ ਭੱਜ ਗਿਆ।

Leave a Comment

Your email address will not be published. Required fields are marked *

Scroll to Top