ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਪਦਉਨਤੀ ਪੱਤਰ ਸੌਂਪੇ *ਮਾਲ ਮੰਤਰੀ ਨੇ ਕਰਮਚਾਰੀ ਭਲਾਈ ਅਤੇ ਸਮੇਂ ਸਿਰ ਕੈਰੀਅਰ ਨਿਯੁਕਤੀ* ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਆਪਣੇ ਘਰਾਂ ਦੇ ਨੇੜੇ ਪਸੰਦੀਦਾ ਸਟੇਸ਼ਨ* *ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ: ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਹੋਏ ਇਕ ਸਮਾਗਮ ਦੌਰਾਨ ਨਵੇਂ ਬਣੇ ਮਾਲ ਅਫਸਰਾਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ ‘ਤੇ ਪਦਉੱਨਤ ਹੋਏ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਤਰੱਕੀਆਂ ਨੂੰ ਰਾਜ ਭਰ ਵਿੱਚ ਮਾਲ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਾਲਾਂ ਦੀ ਸੇਵਾ ਦਾ ਸਨਮਾਨ ਕਰਾਰ ਦਿੱਤਾ। ਇਸ ਮੌਕੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਸ: ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਬਣਦਾ ਹੱਕ ਸਮੇਂ ਸਿਰ ਮਿਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਤਰੱਕੀਆਂ ਮਨੋਬਲ ਨੂੰ ਵਧਾਉਂਦੀਆਂ ਹਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੁਸ਼ਲਤਾ ਵਧਾਉਂਦੀਆਂ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਦਰਜ ਤਿੰਨ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਨਿਵਾਸ ਸਥਾਨ ਦੇ ਨੇੜੇ ਤਾਇਨਾਤੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਕੰਮ-ਜੀਵਨ ਵਿੱਚ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਅਧਿਕਾਰੀਆਂ ਨੂੰ ਆਪਣੇ ਫਰਜ਼ਾਂ ਨੂੰ ਵਧੇਰੇ ਧਿਆਨ ਅਤੇ ਵਚਨਬੱਧਤਾ ਨਾਲ ਨਿਭਾਉਣ ਦੇ ਯੋਗ ਬਣਾਉਣ ਲਈ ਚੁੱਕਿਆ ਗਿਆ ਹੈ। ਖੇਤਰੀ ਅਧਿਕਾਰੀਆਂ ਤੋਂ ਸਰਗਰਮ ਭਾਗੀਦਾਰੀ ਦੀ ਮੰਗ ਕਰਦੇ ਹੋਏ, ਮਾਲ ਮੰਤਰੀ ਨੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਅਤੇ ਬਿਹਤਰੀ ਲਈ ਅਧਿਕਾਰੀਆਂ ਤੋਂ ਸੁਝਾਅ ਮੰਗੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਤੋਂ ਫੀਡਬੈਕ ਨੀਤੀ ਨੂੰ ਸੁਧਾਉਣ ਅਤੇ ਜਵਾਬਦੇਹ ਅਤੇ ਕੁਸ਼ਲ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ, ਜਿਸ ਦਾ ਉਦੇਸ਼ ਹੇਠਲੇ ਪੱਧਰ ‘ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕਰਨਾ ਹੈ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਨਵੇਂ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਪ੍ਰਗਟਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਪੇਸ਼ੇਵਰਤਾ ਨਾਲ ਨਿਭਾਉਣਗੇ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਮਾਲ-ਕਮ-ਡਾਇਰੈਕਟਰ ਡਿਜ਼ਾਸਟਰ ਮੈਨੇਜਮੈਂਟ ਸ. ਮਨਵੇਸ਼ ਸਿੰਘ ਸਿੱਧੂ, ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਪੋਸਟ ਵਿਯੂਜ਼: 0
