ਚੰਡੀਗੜ੍ਹ: ਪੰਜਾਬ ਵਿੱਚ ਮੁੱਖ ਮੰਤਰੀ ਮਾਂ ਬੇਟੀ ਸਤਿਕਾਰ ਸਕੀਮ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ।ਭਲਕੇ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਸ਼ੁਰੂਆਤ ਕਰਨਗੇ। ਇਹ ਸਕੀਮ 7 ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ, ਜਿਨ੍ਹਾਂ ਵਿੱਚ ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ ਸ਼ਾਮਲ ਹਨ।
ਪਹਿਲੇ ਪੜਾਅ ਵਿੱਚ ਇਨ੍ਹਾਂ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ ਮਲੋਟ, ਸ੍ਰੀ ਆਨੰਦਪੁਰ ਸਾਹਿਬ, ਸੁਨਾਮ, ਬਟਾਲਾ, ਮੋਗਾ, ਪਟਿਆਲਾ ਦਿਹਾਤੀ, ਆਦਮਪੁਰ, ਦਿੜ੍ਹਬਾ ਅਤੇ ਕੋਟਕਪੁਰਾ ਦੀ ਚੋਣ ਕੀਤੀ ਗਈ ਹੈ। ਇਹ ਸਕੀਮ ਪਹਿਲਾਂ 13 ਅਪ੍ਰੈਲ ਨੂੰ ਸ਼ੁਰੂ ਕੀਤੀ ਜਾਣੀ ਸੀ ਪਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਕਾਰਨ ਲਾਂਚ ਦੀ ਤਰੀਕ ਮੁਲਤਵੀ ਕਰ ਦਿੱਤੀ ਗਈ ਹੈ।
