JDU ਨੇਤਾ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਇਸ ਫੈਸਲੇ ਨੇ ਨਾ ਸਿਰਫ ਬਿਹਾਰ ਬਲਕਿ ਪੂਰੇ ਦੇਸ਼ ਵਿੱਚ ਹਲਚਲ ਮਚਾ ਦਿੱਤੀ ਹੈ ਕਿਉਂਕਿ ਨਿਤੀਸ਼ ਕੁਮਾਰ ਦਹਾਕਿਆਂ ਤੋਂ ਰਾਜ ਵਿੱਚ ਸੱਤਾ ਦਾ ਕੇਂਦਰ ਰਹੇ ਹਨ।
ਸਵਾਲ ਇਹ ਹੈ ਕਿ ਬਿਹਾਰ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਅਤੇ ਸੂਬੇ ਦੀ ਕਮਾਨ ਕੌਣ ਸੰਭਾਲੇਗਾ। ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਬਿਹਾਰ ‘ਚ ਭਾਜਪਾ ਦਾ ਇੱਕ ਮੁੱਖ ਮੰਤਰੀ ਅਤੇ ਜੇਡੀਯੂ ਤੋਂ ਦੋ ਉਪ ਮੁੱਖ ਮੰਤਰੀ ਹੋ ਸਕਦੇ ਹਨ। ਅਸਤੀਫ਼ੇ ਤੋਂ ਬਾਅਦ ਆਪਣੇ ਪਹਿਲੇ ਬਿਆਨ ਵਿੱਚ ਨਿਤੀਸ਼ ਕੁਮਾਰ ਨੇ ਕਿਹਾ, “ਮੈਂ ਨਵੀਂ ਸਰਕਾਰ ਨੂੰ ਆਪਣਾ ਪੂਰਾ ਸਮਰਥਨ ਅਤੇ ਮਾਰਗਦਰਸ਼ਨ ਦਿੰਦਾ ਹਾਂ। ਹੁਣ ਨਵੀਂ ਸਰਕਾਰ ਬਿਹਾਰ ਦਾ ਪ੍ਰਬੰਧ ਕਰੇਗੀ।” ਉਨ੍ਹਾਂ ਕਿਹਾ ਕਿ ਅਸੀਂ ਬਿਹਾਰ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ ਅਤੇ ਹੁਣ ਨਵੀਂ ਸਰਕਾਰ ਚੰਗੇ ਕੰਮ ਕਰਦੀ ਰਹੇਗੀ।
