ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ 15 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਬੱਸ ਵਿੱਚ 30 ਤੋਂ 35 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸਨ। ਇਸੇ ਦੌਰਾਨ ਬੱਸੀ ਪਠਾਣਾਂ ਨੇੜੇ ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
