ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫਤਹਿਗੜ੍ਹ ਸਾਹਿਬ ਬੱਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਪੀੜਤ ਪਰਿਵਾਰਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਇਲਾਕੇ ਵਿੱਚ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਮੱਥਾ ਟੇਕ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਪਰਤ ਰਹੀ ਸੰਗਤ ਦੀ ਬੱਸ ਦੇ ਪਲਟਣ ਕਾਰਨ ਮਰਨ ਵਾਲੇ ਅਤੇ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਵਿਛੜੀਆਂ ਸੰਗਤਾਂ ਲਈ ਅਰਦਾਸ ਕੀਤੀ ਕਿ ਅਕਾਲ ਪੁਰਖ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਜ਼ਖਮੀ ਸ਼ਰਧਾਲੂਆਂ ਦੀ ਸਿਹਤਯਾਬੀ ਦੀ ਅਰਦਾਸ ਵੀ ਕੀਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਾਦਸੇ ਦੇ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਸੰਭਵ ਮਦਦ ਦੇਣ ਲਈ ਕਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top