ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਸਥਿਤ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੁਫ਼ਤ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕੈਸ਼ਲੈੱਸ ਪ੍ਰਣਾਲੀ ਅਤੇ ਯੂ.ਪੀ.ਆਈ. ਸਿਸਟਮ ਲਾਗੂ ਕੀਤਾ ਗਿਆ ਹੈ, ਇਸ ਨੂੰ ਤੁਰੰਤ ਰੱਦ ਕੀਤਾ ਜਾਵੇ, ਕਿਉਂਕਿ ਇਸ ਨਾਲ ਟੋਲ ਮੁਲਾਜ਼ਮਾਂ ਅਤੇ ਵਾਹਨ ਚਾਲਕਾਂ ਵਿਚਕਾਰ ਵੱਡੇ ਪੱਧਰ ‘ਤੇ ਲੜਾਈ-ਝਗੜੇ ਹੋ ਰਹੇ ਹਨ | ਸੂਬਾ ਪ੍ਰਧਾਨ ਲਾਡੀ ਨੇ ਕਿਹਾ ਕਿ ਅੱਜ ਪੰਜਾਬ ਦੇ 48 ਟੋਲ ਪਲਾਜ਼ੇ ਤਿੰਨ ਘੰਟੇ ਲਈ ਖਾਲੀ ਰਹਿਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
