ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਦਾਣਾ ਮੰਡੀ (ਰਾਜਨ ਕੀ ਮੰਡੀ) ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ, ਖਰੀਦ ਪ੍ਰਕਿਰਿਆ ਸ਼ੁਰੂ ਕੀਤੀ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਹੁਣ ਤੱਕ 4 ਲੱਖ ਮੀਟਰਕ ਟਨ ਕਣਕ ਦੀ ਆਮਦ, ਖਰੀਦ ਪੂਰੀ ਰਫਤਾਰ ਨਾਲ ਚੱਲ ਰਹੀ ਹੈ: ਲਾਲ ਚੰਦ ਕਟਾਰੂਚੱਕ, ਫੂਡ, ਚੰਡੀਗੜ੍ਹ/ਸੀ 5 ਅਪ੍ਰੈਲ ਫੂਡ, ਸੀ. ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਭੋਆ ਹਲਕੇ ਅਧੀਨ ਪੈਂਦੀ ਸਰਨਾ ਦਾਣਾ ਮੰਡੀ (ਰਾਜਨ ਕੀ ਮੰਡੀ) ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਮੌਕੇ ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ ਅਤੇ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਖਰੀਦ ਏਜੰਸੀਆਂ ਲਗਾਤਾਰ ਮੰਡੀਆਂ ਦਾ ਦੌਰਾ ਕਰ ਰਹੀਆਂ ਹਨ ਅਤੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੀਆਂ ਹਨ। ਉਨ•ਾਂ ਅੱਗੇ ਕਿਹਾ ਕਿ ਪਹਿਲਾਂ ਖਰਾਬ ਮੌਸਮ ਕਾਰਨ ਕੁਝ ਦਿੱਕਤਾਂ ਆਉਂਦੀਆਂ ਸਨ ਪਰ ਹੁਣ ਮੌਸਮ ਵਿਚ ਸੁਧਾਰ ਹੋਣ ਨਾਲ ਮੰਡੀਆਂ ਵਿਚ ਕਣਕ ਦੀ ਆਮਦ ਵਿਚ ਤੇਜ਼ੀ ਆਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 4 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 80000 ਮੀਟਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ ਖਰੀਦ ਦੀ ਰਫਤਾਰ ਹਰ ਦਿਨ ਤੇਜ਼ ਹੋ ਰਹੀ ਹੈ। ਸ੍ਰੀ ਕਟਾਰੂਚਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੀਟਰਕ ਟਨ ਦੀ ਖਰੀਦ ਦਾ ਟੀਚਾ ਮਿਲਿਆ ਹੈ ਪਰ ਰਾਜ ਨੇ 132 ਲੱਖ ਮੀਟਰਕ ਟਨ ਦੇ ਪੁਖਤਾ ਪ੍ਰਬੰਧ ਕੀਤੇ ਹਨ। ਹੋਰ ਭਰੋਸਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਕਣਕ ਦੀ ਇੱਕ-ਇੱਕ ਗੱਠ ਖ਼ਰੀਦ ਕਰਨ ਦਾ ਕੀਤਾ ਵਾਅਦਾ ਹਰ ਕੀਮਤ ‘ਤੇ ਪੂਰਾ ਕੀਤਾ ਜਾਵੇਗਾ ਅਤੇ ਫ਼ਸਲ ਦੀ ਖ਼ਰੀਦ ਹੋਣ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਕੀਤੀ ਜਾਵੇਗੀ। ਮੰਡੀਆਂ ਵਿੱਚ ਵੀ ਇਸ ਸਬੰਧੀ ਪ੍ਰਬੰਧ ਮੁਕੰਮਲ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦ ਨਾਲ ਜੁੜੇ ਅਧਿਕਾਰੀਆਂ ਨੂੰ ਹਰ ਮੰਡੀ ਵਿੱਚ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੀਜ਼ਨ ਨੂੰ ਸਫ਼ਲਤਾਪੂਰਵਕ ਅਤੇ ਮੁਸ਼ਕਲ ਰਹਿਤ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ ਵਿਕਾਸ ਸੈਣੀ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ, ਚੇਅਰਮੈਨ ਬਲਾਕ ਸੰਮਤੀ ਘਰੋਟਾ ਪਵਨ ਕੁਮਾਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਿਤਿਨ ਠਾਕੁਰ ਅਤੇ ਭੁਪਿੰਦਰ ਸਿੰਘ ਵੀ ਹਾਜ਼ਰ ਸਨ। ਪੋਸਟ ਵਿਯੂਜ਼: 0
