ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਨੇ ਖੁਦ ‘ਤੇ NSA ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਹੈ।ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਪਹਿਲਾ ਹਿਰਾਸਤ ਦਾ ਹੁਕਮ 18 ਮਾਰਚ 2023 ਨੂੰ ਪਾਸ ਕੀਤਾ ਗਿਆ ਸੀ।ਪਟੀਸ਼ਨ ‘ਚ ਉਨ੍ਹਾਂ ਕਿਹਾ ਕਿ ਉਸ ਨੇ 17 ਅਪ੍ਰੈਲ 2025 ਨੂੰ ਜਾਰੀ ਤੀਜੇ ਤਾਜ਼ਾ ਹਿਰਾਸਤੀ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਦੀ ਪੁਸ਼ਟੀ 25 ਅਪ੍ਰੈਲ 2025 ਨੂੰ ਰਾਜ ਸਰਕਾਰ ਨੇ ਕੀਤੀ ਸੀ। ਜੂਨ 2025. ਇਸ ਤੋਂ ਇਲਾਵਾ ਅੱਜ ਹਾਈ ਕੋਰਟ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਜੇਲ੍ਹ ਵਿੱਚ ਰੱਖਣ ਦੀ ਮੰਗ ਵਾਲੀ ਪਟੀਸ਼ਨ ’ਤੇ ਵੀ ਸੁਣਵਾਈ ਕਰੇਗਾ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੇ ਪਹਿਲਾਂ ਹੀ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਲਈ ਉਸ ਨੂੰ ਪੰਜਾਬ ਲਿਆਉਣਾ ਚੁਣੌਤੀਪੂਰਨ ਹੋ ਸਕਦਾ ਹੈ। ਇਸ ਲਈ ਜਾਂਚ ਅਤੇ ਮੁਕੱਦਮੇ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਉਸ ਨੂੰ ਆਸਾਮ ਵਿੱਚ ਸੁਰੱਖਿਅਤ ਥਾਂ ‘ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਇਸ ਮਹੀਨੇ ਖਤਮ ਹੋਣ ਵਾਲੀ ਹੈ। ਇੱਕ ਪਾਸੇ ਜਿੱਥੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
