ਵੱਡੀ ਖ਼ਬਰ: ‘ਆਪ’ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਨੇ ਮਾਰਿਆ ਛਾਪਾ


ਈਡੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪੁੱਜੀ ਤਾਂ ਬਾਹਰ ਕੇਂਦਰੀ ਪੁਲਿਸ ਬਲ ਦੇ ਜਵਾਨ ਤਾਇਨਾਤ ਸਨ। ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਇਹ ਕਾਰਵਾਈ ਮਨੀ ਲਾਂਡਰਿੰਗ ਅਤੇ ਜ਼ਮੀਨ ਦੇ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਪੁਰਾਣੇ ਕੇਸ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ।

ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਸਵੇਰੇ 7 ਵਜੇ ਦੇ ਕਰੀਬ ਕੇਂਦਰੀ ਸੁਰੱਖਿਆ ਬਲ ਦੀਆਂ ਦੋ ਗੱਡੀਆਂ ਆਈਆਂ ਅਤੇ ਅਧਿਕਾਰੀ ਅਰੋੜਾ ਦੇ ਘਰ ਦਾਖਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਨੂੰ ਅੰਦਰ ਜਾਂ ਬਾਹਰ ਜਾਣ ਨਹੀਂ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਘਰ ‘ਤੇ ਨਹੀਂ ਹਨ।

ਇਸ ਤੋਂ ਪਹਿਲਾਂ, 7 ਅਕਤੂਬਰ, 2024 ਨੂੰ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਅਦਾਰਿਆਂ ‘ਤੇ ਛਾਪਾ ਮਾਰਿਆ ਸੀ। ਲੁਧਿਆਣਾ ‘ਚ ਉਸ ਦੇ ਘਰ ਅਤੇ ਦਫਤਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿਚ ਵੀ ਇਨ੍ਹਾਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਲਜ਼ਾਮ ਸੀ ਕਿ ਸਨਅਤੀ ਵਰਤੋਂ ਲਈ ਐਕੁਆਇਰ ਕੀਤੀ ਜ਼ਮੀਨ ਨੂੰ ਕਥਿਤ ਤੌਰ ’ਤੇ ਰਿਹਾਇਸ਼ੀ ਪ੍ਰਾਜੈਕਟ ਲਈ ਵਰਤਿਆ ਗਿਆ ਸੀ। ਉਸ ਸਮੇਂ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।

Leave a Comment

Your email address will not be published. Required fields are marked *

Scroll to Top